* ਸੀਤ ਲਹਿਰ ਤੋਂ ਬਚਾਅ ਲਈ ਦੱਸੇ ਨੁਕਤੇ ।
** ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦੈ ਜਾਨਲੇਵਾ
ਖਨੌਰੀ 11 ਜਨਵਰੀ -
ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਸੀਤ ਲਹਿਰ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ਦੌਰਾਨ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਦੀ ਹੋਰ ਵੱਧਣ ਦੇ ਅਸਾਰ ਹਨ ਅਤੇ ਇਸ ਦੌਰਾਨ ਬਜੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜਾਂ ਨੂੰ ਬਹੁਤੀ ਠੰਡ ਹੋਣ 'ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ-ਥੋੜੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ। ਇਨ੍ਹਾਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਅਨੁਕੂਲ ਬਣਿਆ ਰਹੇ। ਸ਼ੀਤ ਲਹਿਰ ਦੇ ਗੰਭੀਰ ਸੰਪਰਕ ਨਾਲ ਹਾਈਪੋਥਰਮੀਆ ਹੋ ਸਕਦਾ ਹੈ। ਹਾਈਪੋਥਰਮੀਆ/ਫਰੌਸਟਬਾਈਟ ਇੱਕ ਮੈਡੀਕਲ ਐਮਰਜੈਂਸੀ ਹੈ ਜਿਸ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੋਸੇ (ਗਰਮ ਨਹੀਂ) ਪਾਣੀ ਨਾਲ਼ ਠੰਡ ਪ੍ਰਭਾਵਿਤ ਖੇਤਰਾਂ ਦਾ ਇਲਾਜ ਕਰੋ। ਸਰੀਰ ਦੇ ਤਾਪਮਾਨ ਵਿੱਚ ਕਮੀ ਜਿਸ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿੱਚ ਅਕੜਾਅ, ਸਾਹ ਲੈਣ ਵਿਚ ਔਖਿਆਈ, ਨੱਕ ਵਗਣ ਅਤੇ ਹਾਈਪੋਥਰਮੀਆ/ਫਰੌਸਟਬਾਈਟ ਤੋਂ ਪੀੜਤ ਕਿਸੇ ਵਿਅਕਤੀ ਲਈ ਜਿੰਨੀ ਜਲਦੀ ਹੋ ਸਕੇ ਡਾਕਟਰੀ ਸਹਾਇਤਾ ਲੈਣੀ ਚਾਹੀਂਦੀ ਹੈ। ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ l ਜੋ ਕਿ ਸਾਡੇ ਲਈ ਜਾਨਲੇਵਾ ਸਾਬਤ ਹੋ ਸਕਦੀ ਹੈ।
0 comments:
एक टिप्पणी भेजें