ਧੀਆਂ ਅੱਜ ਹਰ ਖੇਤਰ 'ਚ ਮੋਹਰੀ: ਡਾ. ਔਜਲਾ
**ਸਿਹਤ ਵਿਭਾਗ ਨੇ ਮਨਾਈ 'ਧੀਆਂ ਦੀ ਲੋਹੜੀ'
ਬਰਨਾਲਾ 10 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ)
ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਧਨੌਲਾ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਹੇਠ ਹੈਲਥ ਅਤੇ ਵੈੱਲਨੈੱਸ ਸੈਂਟਰ ਪਿੰਡ ਰੂੜੇਕੇ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਵਿਖੇ ਪੀਐਨਡੀਟੀ ਐਕਟ ਅਤੇ 'ਬੇਟੀ ਬਚਾਓ, ਬੇਟੀ ਪੜਾਓ' ਮੁਹਿੰਮ ਤਹਿਤ ਜਾਗਰੂਕਤਾ ਦੇ ਉਦੇਸ਼ ਨਾਲ 'ਧੀਆਂ ਦੀ ਲੋਹੜੀ' ਪ੍ਰੋਗਰਾਮ ਕਰਵਾਇਆ ਗਿਆ।
ਸਮਾਗਮ ਵਿਚ ਐੱਸਐਮਓ ਡਾ. ਸਤਵੰਤ ਸਿੰਘ ਔਜਲਾ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ , ਬਲਾਕ ਐਕਸਟੈੰਸ਼ਨ ਐਜੂਕੇਟਰ ਬਲਰਾਜ ਸਿੰਘ , ਹੈਲਥ ਇੰਸਪੈਕਟਰ ਰਣਜੀਵ ਕੁਮਾਰ ,ਲਖਵਿੰਦਰ ਸਿੰਘ, ਪ੍ਰਿੰਸੀਪਲ ਸ.ਸੀ.ਸੈ.ਸਕੂਲ ਰਾਜੀਆ ਪਰਮਿੰਦਰ ਕੌਰ, ਸਰਪੰਚ ਮਨਜਿੰਦਰ ਸਿੰਘ ਸੀ ਐਚ ਓ ਗੁਰਪ੍ਰੀਤ ਕੌਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਇਹ ਪ੍ਰੋਗਰਾਮ ਕਰਵਾਉਣ ਦਾ ਮਕਸਦ ਸਮਾਜ 'ਚ ਧੀਆਂ ਪ੍ਰਤੀ ਲੋਕਾਂ ਦੀ ਸੋਚ ਨੂੰ ਬਦਲਣ ਅਤੇ ਧੀਆਂ ਨੂੰ ਵੀ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਤੇ ਸਾਰੀਆਂ ਸਹੂਲਤਾਂ ਦੇਣ ਦਾ ਸੁਨੇਹਾ ਦੇਣਾ ਹੈ।
ਬੁਲਾਰਿਆਂ ਨੇ ਪੀ.ਐਨ.ਡੀ.ਟੀ. ਐਕਟ ਬਾਰੇ ਦੱਸਿਆ ਕਿ ਗਰਭ 'ਚ ਪਲ ਰਹੇ ਬੱਚੇ ਦਾ ਲਿੰਗ ਪਤਾ ਕਰਨ ਤੇ ਭਰੂਣ ਹੱਤਿਆ ਕਰਨਾ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਦੁਨੀਆਂ ਭਰ ਵਿਚ ਲੜਕੀਆਂ ਹਰ ਖੇਤਰ ਵਿਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਇਸ ਮੌਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਲੜੀ ਰੱਖਿਆ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪੰਘੂੜਾ ਯੋਜਨਾ, ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਮੁਫਤ ਇਲਾਜ ਅਤੇ ਹੋਰ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵਜੰਮੀਆਂ ਧੀਆਂ ਨੂੰ ਸੂਟ, ਰਿਊੜੀਆਂ-ਮੂੰਗਫ਼ਲੀਆਂ ਵੰਡੀਆਂ ਗਈਆਂ।
ਇਸ ਮੌਕੇ ਪਿੰਡ ਦੇ ਸਰਪੰਚ ਸੋਨੀ ਸਿੰਘ, ਸਿਹਤ ਕਰਮਚਾਰੀ ਗੁਰਮੀਤ ਸਿੰਘ, ਬੂਟਾ ਸਿੰਘ ਮਨਦੀਪ ਕੌਰ, ਗੁਰਮੀਤ ਕੌਰ, ਪਿੰਡ ਦੀਆਂ ਆਸ਼ਾ ਵਰਕਰਾਂ ਤੇ ਹੋਰ ਲੋਕ ਮੌਜੂਦ ਸਨ।
0 comments:
एक टिप्पणी भेजें