---ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹੈ ਸੜਕ ਸੁਰੱਖਿਆ ਹਫਤਾ: ਸਿਵਲ ਸਰਜਨ ਬਰਨਾਲਾ
ਬਰਨਾਲਾ 17 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ /ਕੇਸ਼ਵ ਵਰਦਾਨ ਪੁੰਜ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ 11 ਜਨਵਰੀ ਤੋਂ 17 ਜਨਵਰੀ 2023 ਤੱਕ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਸਿਹਤ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ।
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ 18 ਸਾਲ ਤੋਂ ਘੱਟ ਉਮਰ ਚ ਵਹੀਕਲ ਨਾਂ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਡਰਾਇਵਿੰਗ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਅਤੇ ਨਸ਼ਿਆਂ ਦਾ ਸੇਵਨ ਨਾਂ ਕੀਤਾ ਜਾਵੇ। ਸਪੀਡ ਨਿਯਮਾਂ ਅਨੁਸਾਰ ਰੱਖੀ ਜਾਵੇ, ਗੱਡੀ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਕੀਤੀ ਜਾਵੇ, ਰੋਡੇ ਫਾਟਕ ਧਿਆਨ ਨਾਲ ਪਾਰ ਕਰਨੇ ਚਾਹੀਦੇ ਹਨ ਅਤੇ ਸਕੂਟਰ/ਮੋਟਰਸਾਇਕਲ ਚਲਾਉਣ ਸਮੇਂ ਹੈਲਮਟ ਦੀ ਵਰਤੋਂ ਕਰਨੀ ਚਾਹੀਦੀ ਹੈ। ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਪੂਰੀ ਜਾਣਕਾਰੀ ਨਾਲ ਸੜਕੀ ਹਾਦਸਿਆਂ ਚ ਹੋ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ।
ਇਸ ਸਬੰਧੀ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰੁੱਪ ਮੀਟਿੰਗਾਂ ਕਰਕੇ ਅਤੇ ਪ੍ਰੈਸ ਕਵਰੇਜ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਮੇਂ ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਸੂਚਨਾ ਅਫਸਰ, ਪਵਨ ਕੁਮਾਰ ਚੀਫ ਫਾਰਮੇਸੀ ਅਫਸਰ, ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ, ਸਮੂਹ ਡਰਾਇਵਰ ਪਰਮਜੀਤ ਸਿੰਘ, ਰਵਿੰਦਰ ਸਿੰਘ, ਟੇਕ ਸਿੰਘ, ਗੁਰਮੇਲ ਸਿੰਘ ਅਤੇ ਸਿਹਤ ਕਰਮਚਾਰੀ ਸੁਰਿੰਦਰ ਸਿੰਘ, ਜਗਜੀਤ ਸਿੰਘ,ਗੁਲਾਬ ਸਿੰਘ ਹਾਜਰ ਸਨ।
0 comments:
एक टिप्पणी भेजें