ਗੁਰਦੀਪ ਸਿੰਘ ਬਾਠ ਜਿ਼ਲ੍ਹਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਨਿਯੁਕਤ।
ਬਰਨਾਲਾ 9 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ /ਕੇਸ਼ਵ ਵਰਦਾਨ ਪੁੰਜ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਦਸਖ਼ਤਾਂ ਹੇਠ ਜਾਰੀ ਕੀਤੀ ਲਿਸਟ ਅਨੁਸਾਰ ਗੁਰਦੀਪ ਸਿੰਘ ਬਾਠ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਨ੍ਹਾਂ ਦੀ ਨਵੀਂ ਨਿਯੁਕਤੀ ਤੇ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਦੀਪ ਸਿੰਘ ਬਾਠ ਨੂੰ ਵਧਾਈ ਦਿੱਤੀ ਹੈ। ਇਹ ਵਰਨਣਯੋਗ ਹੈ ਕਿ ਗੁਰਦੀਪ ਸਿੰਘ ਬਾਠ ਆਮ ਆਦਮੀ ਪਾਰਟੀ ਦੇ ਮਿਹਨਤੀ ਅਹੁਦੇਦਾਰ ਅਤੇ ਕਾਰਕੁੰਨ ਹਨ। ਪਿਛਲੀਆਂ ਚੋਣਾਂ ਚ ਆਪ ਦੇ ਉਮੀਦਵਾਰਾਂ ਦੀ ਜਿੱਤ ਚ ਗੁਰਦੀਪ ਸਿੰਘ ਬਾਠ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਇਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਸਾਫ਼ ਸੁਥਰੇ ਅਕਸ ਨੂੰ ਦੇਖਦੇ ਹੋਏ ਹੀ ਇਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਦੇ ਚੇਅਰਮੈਨ ਬਣਨ ਤੇ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿ ਬਰਨਾਲਾ, ਸੂਰਿਆਵੰਸ਼ੀ ਖੱਤਰੀ ਸਭਾ ਰਜਿ ਬਰਨਾਲਾ, ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਬਰਨਾਲਾ, ਪ੍ਰਬੰਧਕ ਕਮੇਟੀ ਸ਼੍ਰੀ ਦੁਰਗਾ ਮਾਤਾ ਮੰਦਰ ਪਿਆਰਾ ਕਲੌਨੀ ਪੱਤੀ ਰੋਡ ਬਰਨਾਲਾ ਆਦਿ ਨੇ ਮੁਬਾਰਕਵਾਦ ਦਿੱਤੀ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਚੇਅਰਮੈਨ ਗੁਰਦੀਪ ਸਿੰਘ ਬਾਠ ਬਰਨਾਲਾ ਜ਼ਿਲ੍ਹੇ ਦਾ ਵਿਕਾਸ ਕਰਵਾਉਣ ਚ ਪੁਰਜ਼ੋਰ ਯਤਨ ਕਰਨਗੇ।
0 comments:
एक टिप्पणी भेजें