Contact for Advertising

Contact for Advertising

Latest News

गुरुवार, 19 जनवरी 2023

*ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ ਜਿਲ੍ਹਾ ਕਮੇਟੀ ਦਾ ਵਿਸਥਾਰ ਕੀਤਾ ਗਿਆ*

 *ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ ਜਿਲ੍ਹਾ ਕਮੇਟੀ ਦਾ ਵਿਸਥਾਰ ਕੀਤਾ ਗਿਆ* 

 *ਡੀ ਸੀ ਦਫਤਰ ਦੇ ਆਊਟ ਸੋਰਸ ਕਰਮਚਾਰੀਆਂ ਦੇ ਸੰਘਰਸ਼ ਦੀ ਕੀਤੀ ਹਮਾਇਤ* 

 ਬਰਨਾਲਾ 19 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ)  ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਬਰਨਾਲਾ ਇਕਾਈ ਦੀ ਜਰੂਰੀ ਮੀਟਿੰਗ ਜਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ ਅਤੇ ਜਿਲ੍ਹਾ ਜਨਰਲ ਸਕੱਤਰ ਕੁਸ਼ਲ ਸਿੰਘੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜੱਥੇਬੰਦੀ ਦੀ ਅਵਸਥਾ ਅਤੇ ਬਲਾਕ ਕਮੇਟੀਆਂ ਨੂੰ ਮਜ਼ਬੂਤ ਕਰਨ ਤੇ ਜੋਰ ਦਿੱਤਾ ਗਿਆ।

ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਜਿਲ੍ਹਾ ਬਰਨਾਲਾ ਦੀ ਕਮੇਟੀ ਦਾ ਵਿਸਥਾਰ ਕਰਦੇ ਹੋਏ 19 ਮੈਂਬਰ ਨਵੇਂ ਹੋਰ ਜਿਲ੍ਹਾ ਕਮੇਟੀ ਵਿੱਚ ਸਾਮਿਲ ਕਰ ਕੇ 27 ਮੇੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

    ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦਾ ਕੈਲੰਡਰ ਰੀਲੀਜ਼ ਕਰਦਿਆਂ ਆਗੂਆਂ ਨੇ ਵੱਧ ਤੋਂ ਵੱਧ ਜੱਥੇਬੰਦੀ ਦੀ ਮੈਂਬਰਸ਼ਿਪ ਵਧਾਉਣ ਤੇ ਵੀ ਜ਼ੋਰ ਦਿੱਤਾ ਗਿਆ। 

  ਇਸ ਮੌਕੇ ਆਗੂਆਂ ਤੇਜਿੰਦਰ ਸਿੰਘ ਤੇਜੀ, ਅਮਰੀਕ ਸਿੰਘ ਭੱਦਲਵੱਡ, ਜਗਤਾਰ ਸਿੰਘ ਪੱਤੀ, ਏਕਮਪ੍ਰੀਤ ਸਿੰਘ ਭੋਤਨਾ, ਸਤੀਸ਼ ਕੁਮਾਰ ਸਹਿਜੜਾ, ਮਨਜੀਤ ਸਿੰਘ ਬਖ਼ਤਗੜ੍ਹ, ਰਮਨਦੀਪ ਸਿੰਘ ਨੇ ਡੀ ਸੀ ਦਫਤਰ ਦੇ ਆਊਟ ਸੋਰਸ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਦੇ ਮੁੱਦੇ ਤੇ ਹਮਾਇਤ ਦਾ ਮਤਾ ਪੇਸ ਕੀਤਾ ਜਿਸ ਨੂੰ ਸਰਵਸੰਮਤੀ ਨਾਲ ਪਰਵਾਨ ਕਰ ਲਿਆ ਗਿਆ। ਜੱਥੇਬੰਦੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਕਰਮਚਾਰੀਆਂ ਦੇ ਮਸਲੇ ਨੂੰ ਹਮਦਰਦੀ ਨਾਲ ਵਿਚਾਰਦੇ ਹੋਏ ਤੁਰੰਤ ਮਸਲੇ ਦਾ ਹੱਲ ਕੀਤਾ ਜਾਵੇ। ਇਹਨਾਂ ਕਰਮਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਨੌਕਰੀ ਤੋਂ ਫਾਰਗ ਨਹੀਂ ਹੋਣ ਦਿੱਤਾ ਜਾਵੇਗਾ।

  ਮੀਟਿੰਗ ਵਿੱਚ ਕੁੱਝ ਹੋਰ ਅਹਿਮ ਨਿੱਜੀ ਮਸਲੇ ਵੀ ਵਿਚਾਰੇ ਗਏ ਜਿਹਨਾਂ ਨੂੰ ਲੈ ਕੇ ਜਲਦੀ ਹੀ ਜਿਲ੍ਹਾ ਸਿੱਖਿਆ ਅਫਸਰ ਨਾਲ ਮੀਟਿੰਗਾਂ ਦਾ ਦੌਰ ਸੁਰੂ ਕਰ ਕੇ ਮਸਲਿਆਂ ਨੂੰ ਹੱਲ ਕਰਵਾਇਆ ਜਾਵੇਗਾ ਅਤੇ ਲੋੜ ਪੈਣ ਤੇ ਸੰਘਰਸ਼ ਦਾ ਰਾਹ ਵੀ ਅਖਤਿਆਰ ਕੀਤਾ ਜਾਵੇਗਾ।

 ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਭੱਦਲਵੱਡ, ਪ੍ਰਭਜੋਤ ਸਿੰਘ ਠੁੱਲੀਵਾਲ, ਚਮਕੌਰ ਸਿੰਘ, ਵਿਕਾਸ ਕੁਮਾਰ, ਗੁਰਗੀਤ ਸਿੰਘ ਠੀਕਰੀਵਾਲਾ, ਹਰਜਿੰਦਰ ਸਿੰਘ ਠੀਕਰੀਵਾਲਾ, ਰਾਕੇਸ਼ ਕੁਮਾਰ ਹੈਡਮਾਸਟਰ, ਰਾਜਵਿੰਦਰ ਸਿੰਘ,ਸਤਨਾਮ ਸਿੰਘ ਭੋਤਨਾ, ਹੇਮੰਤ ਕੁਮਾਰ, ਜਗਜੀਤ ਸਿੰਘ ਗੁਰਮ, ਅਰਵਿੰਦ ਕੁਮਾਰ, ਰੁਪਿੰਦਰ ਸਿੰਘ, ਸਤੀਸ਼ ਜੈਦਕਾ, ਰਿਸ਼ੀ ਸ਼ਰਮਾ ਸੰਦੀਪ ਕੁਮਾਰ, ਸੁੱਖੀ ਭੱਦਲਵੱਡ ਆਦਿ ਹਾਜ਼ਰ ਸਨ।

*ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ ਜਿਲ੍ਹਾ ਕਮੇਟੀ ਦਾ ਵਿਸਥਾਰ ਕੀਤਾ ਗਿਆ*
  • Title : *ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ ਜਿਲ੍ਹਾ ਕਮੇਟੀ ਦਾ ਵਿਸਥਾਰ ਕੀਤਾ ਗਿਆ*
  • Posted by :
  • Date : जनवरी 19, 2023
  • Labels :
  • Blogger Comments
  • Facebook Comments

0 comments:

एक टिप्पणी भेजें

Top