ਬਰਨਾਲਾ ਚ ਭਾਜਪਾ ਹੋ ਰਹੀ ਹੈ ਦਿਨੋਂ ਦਿਨ ਮਜ਼ਬੂਤ।
ਕੇਵਲ ਸਿੰਘ ਢਿੱਲੋਂ ਨੇ ਲੱਗਭੱਗ 100 ਪਰਿਵਾਰਾਂ ਨੂੰ ਭਾਜਪਾ ਚ ਕੀਤਾ ਸ਼ਾਮਲ।
ਬਰਨਾਲਾ, 15 ਮਾਰਚ (ਸੁਖਵਿੰਦਰ ਸਿੰਘ ਭੰਡਾਰੀ/ਕੇਸ਼ਵ ਵਰਦਾਨ ਪੁੰਜ) ਭਾਰਤੀ ਜਨਤਾ ਪਾਰਟੀ ਨੂੰ ਜ਼ਿਲ੍ਹਾ ਬਰਨਾਲਾ ਚ ਉਸ ਸਮੇਂ ਭਾਰੀ ਸਮਰਥਨ ਅਤੇ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣੇ ਨਿਵਾਸ ਸਥਾਨ ਤੇ ਰੱਖੇ ਪ੍ਰੋਗਰਾਮ ਚ ਜ਼ਿਲ੍ਹੇ ਦੇ ਲੱਗਭੱਗ 100 ਪਰਿਵਾਰਾਂ ਨੂੰ ਭਾਜਪਾ ਚ ਸ਼ਾਮਲ ਕੀਤਾ। ਇਸ ਮੌਕੇ ਉਨਾਂ ਨਾਲ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ, ਜ਼ਿਲ੍ਹਾ ਜਨਰਲ ਸਕੱਤਰ ਅਤੇ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਜ਼ਿਲ੍ਹਾ ਜਨਰਲ ਸਕੱਤਰ ਰਾਣੀ ਕੌਰ ਠੀਕਰੀਵਾਲ, ਐਸ ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਫ਼ੌਜੀ ਨਗਰ ਕੌਂਸਲਰ ਅਤੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਅੰਦਰ ਦਿਨੋਂ ਦਿਨ ਮਜ਼ਬੂਤ ਅਤੇ ਹਰਮਨ ਪਿਆਰੀ ਹੁੰਦੀ ਜਾ ਰਹੀ ਹੈ ਅਤੇ ਲੋਕ ਭਾਜਪਾ ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅਮਨ-ਕਾਨੂੰਨ ਦੀ ਹਾਲਤ ਬਹੁਤ ਵਿਗੜ ਚੁੱਕੀ ਹੈ। ਨਸ਼ਿਆਂ ਅਤੇ ਬੇਰੁਜ਼ਗਾਰੀ ਦਾ ਬੋਲਬਾਲਾ ਹੈ। ਪੰਜਾਬ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਚ ਨਾਕਾਮ ਹੋ ਚੁੱਕੀ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਮੱਖਣ ਸਿੰਘ ਧਨੌਲਾ, ਇੰਦਰਜੀਤ ਸਿੰਘ ਸਰਪੰਚ ਜਵੰਧਾ ਕੋਠੇ ਅਤੇ ਹਰਜਿੰਦਰ ਸਿੰਘ ਸਰਪੰਚ ਪੱਖੋਕੇ ਨੂੰ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਕੀਤਾ। ਉਨ੍ਹਾਂ ਭਾਜਪਾ ਚ ਨਵੇਂ ਸ਼ਾਮਿਲ ਹੋਏ ਪਤਵੰਤੇ ਸੱਜਣਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਭਾਜਪਾ ਦੀ ਜ਼ਿਲ੍ਹਾ ਬਰਨਾਲਾ ਦੀ ਜਨਰਲ ਸਕੱਤਰ ਰਾਣੀ ਕੌਰ ਠੀਕਰੀਵਾਲ, ਜ਼ਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਕੌਰ ਪੰਮੀ ਅਤੇ ਮਹਿਲਾ ਵਿੰਗ ਪੰਜਾਬ ਦੀ ਜਨਰਲ ਸਕੱਤਰ ਰੂਪੀ ਕੌਰ ਹੰਡਿਆਇਆ ਦੀ ਪ੍ਰੇਰਨਾ ਅਤੇ ਹਿੰਮਤ ਸਦਕਾ ਪਰਮਜੀਤ ਕੌਰ ਪਿੰਡ ਮਹਿਤਾ, ਜੋਤੀ ਕਮਲ ਬਰਨਾਲਾ, ਨਿਰਮਲਜੀਤ ਕੌਰ ਪੱਖੋਕੇ, ਸਰਪੰਚ ਜਤਿੰਦਰ ਸਿੰਘ ਫਰਵਾਹੀ, ਬਿੰਦਰ ਸਿੰਘ ਪੱਖੋਕੇ, ਜੀਵਨ ਸਿੰਘ ਠੀਕਰੀਵਾਲ, ਲਛਮਣ ਸਿੰਘ ਠੀਕਰੀਵਾਲ ਆਦਿ ਆਪਣੇ ਸਾਥੀਆਂ ਅਤੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ । ਇਸ ਮੌਕੇ ਜੱਗਾ ਸਿੰਘ ਮਾਨ, ਗੁਰਜਿੰਦਰ ਸਿੰਘ ਸਿੱਧੂ, ਗੁਰਜੰਟ ਸਿੰਘ ਕਰਮਗੜ੍ਹ, ਰਾਜਵਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ, ਯਾਦਵਿੰਦਰ ਸਿੰਘ ਸ਼ੰਟੀ, ਅਸ਼ਵਨੀ ਆਸ਼ੂ ਹੰਡਿਆਇਆ, ਜੀਵਨ ਬਾਂਸਲ, ਹਰਿੰਦਰ ਸਿੰਘ ਸਿੱਧੂ, ਐਡਵੋਕੇਟ ਵਿਸ਼ਾਲ ਸ਼ਰਮਾ, ਬਲਕਰਨ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਵਲੀਨ ਭਾਰਦਵਾਜ ਧਨੌਲਾ, ਮੰਗਲ ਦੇਵ ਸ਼ਰਮਾ, ਗੁਲਾਬ ਸਿੰਘ ਝਲੂਰ, ਦੀਪ ਸੰਘੇੜਾ, ਹੈਪੀ ਢਿੱਲੋਂ, ਗੁਰਸ਼ਰਨ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।
0 comments:
एक टिप्पणी भेजें