ਕਹਿਣੀ ਅਤੇ ਕਰਨੀ ਦੇ ਪੂਰੇ ਸਨ ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਅਕਾਲੀ ਫੂਲਾ ਸਿੰਘ: ਭਸੌੜ
- ਮੈਂਬਰ ਪਾਰਲੀਮੈਂਟ ਸੰਗਰੂਰ ਵੱਲੋਂ ਸ਼ਹੀਦ ਅਕਾਲੀ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ਕਮਲੇਸ਼ ਗੋਇਲ ਖਨੌਰੀ
ਲਹਿਰਾਗਾਗਾ15 ਮਾਰਚ - ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਅਕਾਲੀ ਫੂਲਾ ਸਿੰਘ ਕਹਿਣੀ ਅਤੇ ਕਰਨੀ ਦੇ ਪੂਰੇ ਸਨ | ਉਨ੍ਹਾਂ ਆਪਣਾ ਪੂਰਾ ਜੀਵਨ ਸਿੱਖ ਕੌਮ ਦੀ ਚੜ੍ਹਦੀ ਕਲਾਂ ਨੂੰ ਸਮਰਪਿਤ ਕੀਤਾ | ਅਜਿਹੀਆਂ ਮਹਾਨ ਸਖਸ਼ੀਅਤਾਂ ਦੀ ਯਾਦ ਵਿੱਚ ਸਮਾਗਮ ਕਰਵਾਉਣਾ ਸਾਡੇ ਲਈ ਫ਼ਕਰ ਦੀ ਗੱਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪੀਏਸੀ ਮੈਂਬਰ ਅਤੇ ਹਲਕਾ ਲਹਿਰਾ ਦੇ ਇੰਚਾਰਜ ਬਹਾਦਰ ਸਿੰਘ ਭਸੌੜ ਨੇ ਕੀਤਾ | ਸ. ਭਸੌੜ ਪਿੰਡ ਦੇਹਲਾਂ ਸ਼ੀਂਹਾਂ (ਸੰਗਰੂਰ) ਦੇ ਗੁਰਦੁਆਰਾ ਸਾਹਿਬ ਜਨਮ ਅਸਥਾਨ ਵਿਖੇ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਮਹਾਨ ਗੁਰਮਤਿ ਸਮਾਗਮ ਮੌਕੇ ਮੈਂਬਰ ਪਾਰਲੀਮੈਂਟ ਸੰਗਰੂਰ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਰਧਾਂਜਲੀ ਅਰਪਿਤ ਕਰਨ ਲਈ ਪਹੁੰਚੇ ਹੋਏ ਸਨ |
ਸ. ਭਸੌੜ ਨੇ ਪਿੰਡ ਦੇਹਲਾਂ ਸ਼ੀਂਹਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਕੀਤੇ ਗਏ ਇਨ੍ਹਾਂ ਯਤਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਹੜੀਆਂ ਕੌਮ ਆਪਣੇ ਸ਼ਹੀਦਾਂ, ਯੋਧਿਆਂ ਅਤੇ ਇਤਿਹਾਸ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਅਕਾਲੀ ਫੂਲਾ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਅਤੇ ਬੁੱਢਾ ਦਲ ਦੇ ਜਥੇਦਾਰ ਸਨ, ਜਿਨ੍ਹਾਂ ਅਮਿ੍ੰਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁਟ ਵਿੱਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਨੂੰ ਅੰਗਰੇਜਾਂ ਦਾ ਕੋਈ ਡਰ ਨਹੀਂ ਸੀ | ਕਈ ਵਾਰ ਉਨ੍ਹਾਂ ਦੀ ਗਿ੍ਫਤਾਰੀ ਦੇ ਹੁਕਮ ਵੀ ਦਿੱਤੇ ਗਏ ਪਰ ਕਦੇ ਕੋਈ ਕਾਮਯਾਬ ਨਹੀਂ ਹੋ ਸਕਿਆ | ਉਨ੍ਹਾਂ ਆਪਣੀ ਸ਼ਹਾਦਤ ਤੋਂ ਪਹਿਲਾਂ ਅਨੇਕਾਂ ਹੀ ਲੜਾਈਆਂ ਵਿੱਚ ਆਪਣੀ ਤਾਕਤ ਦਾ ਲੋਹਾ ਮੰਨਵਾ ਕੇ ਖਾਲਸਾ ਪੰਥ ਦੇ ਝੰਡੇ ਝੁਲਾਏ | ਨੌਜਵਾਨਾਂ ਨੂੰ ਅਜਿਹੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ | ਉਨ੍ਹਾਂ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ |
ਇਸ ਮੌਕੇ ਪ੍ਰੋ. ਮਹਿੰਦਰਪਾਲ ਸਿੰਘ, ਹਰਭਜਨ ਸਿੰਘ, ਪਾਲ ਸਿੰਘ, ਸ਼ੇਰ ਸਿੰਘ, ਗਿਆਨ ਸਿੰਘ, ਲਖਵਿੰਦਰ ਸਿੰਘ, ਮੋਤਾ ਸਿੰਘ, ਚਰਨਜੀਤ ਸਿੰਘ, ਨੈਬ ਸਿੰਘ, ਕੁਲਵੀਰ ਸਿੰਘ, ਮੱਖਣ ਸਿੰਘ, ਪ੍ਰਗਟ ਸਿੰਘ, ਗੁਰਚਰਨ ਸਿੰਘ ਵੀ ਹਾਜਰ ਸਨ |
0 comments:
एक टिप्पणी भेजें