ਬਰਨਾਲਾ ਵਿੱਚ ਮੈਗਾ ਇਨਰੋਲਮੈਂਟ ਡੇਅ ਨੂੰ ਮਿਲਿਆ ਭਰਵਾਂ ਹੁੰਗਾਰਾ
ਬਰਨਾਲਾ, 10 ਮਾਰਚ (ਸੁਖਵਿੰਦਰ ਸਿੰਘ ਭੰਡਾਰੀ) ਬਰਨਾਲਾ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਸਿੱਖਿਆ ਵਿਭਾਗ ਵੱਲੋਂ ਮਨਾਏ ਜਾ ਰਹੇ ਇਨਰੋਲਮੈਂਟ ਡੇਅ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਸਾਡੇ ਮਾਣਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਦਾਖਲਾ ਮੁਹਿੰਮ ਦੀ ਸਫ਼ਲਤਾ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਦੇ ਸਮੂਹ ਕਰਮਚਾਰੀ ਅਤੇ ਸਰਕਾਰੀ ਸਕੂਲਾਂ ਦੇ ਮੁੱਖੀ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵੱਲੋਂ ਦਿਨ ਰਾਤ ਇੱਕ ਕਰਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਮਾਰਚ ਨੂੰ ਮਨਾਏ ਜਾ ਰਹੇ ਮੈਗਾ ਇਨਰੋਲਮੈਂਟ ਡੇਅ ਤਹਿਤ ਸਰਕਾਰੀ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਕੇ ਦਾਖ਼ਲਾ ਮੁਹਿੰਮ ਲਈ ਸਾਰਾ ਰੂਟ ਪਲਾਨ ਤਿਆਰ ਕੀਤਾ ਗਿਆ। ਜਿਸ ਤਹਿਤ ਸਾਰੇ ਸਕੂਲਾਂ ਦੇ ਸਟਾਫ਼ ਵੱਲੋਂ ਹਰੇਕ ਪਿੰਡ, ਮੁਹੱਲਾ, ਇਲਾਕਾ, ਵਾਰਡ ਵਿੱਚ ਘਰ ਘਰ ਜਾ ਕੇ ਬੱਚਿਆਂ ਦੀ ਨੇੜੇ ਪੈਂਦੇ ਸਰਕਾਰੀ ਸਕੂਲਾਂ ਲਈ ਨਵੀਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਅਤੇ ਧਾਰਮਿਕ, ਸਰਵਜਨਕ ਥਾਂਵਾ, ਸਕੂਲਾਂ ਦੇ ਗੇਟਾਂ ਆਦਿ ਦੇ ਬਾਹਰ ਰਜਿਸਟ੍ਰੇਸ਼ਨ ਬੂਥ ਲਗਾ ਕੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇ ਕੇ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਡੀ ਈ ਓ ਤੂਰ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਐਸ ਐੱਮ ਸੀ ਕਮੇਟੀ ਮੈਂਬਰ, ਆਂਗਨਵਾੜੀ ਤੇ ਮਿਡ ਡੇ ਮੀਲ ਵਰਕਰ, ਪਿੰਡ ਦੇ ਸਰਪੰਚ, ਪੰਚ, ਵਾਰਡਾਂ ਦੇ ਐੱਮ ਸੀ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਮੁੱਚੇ ਅਧਿਕਾਰੀ ਤੇ ਕਰਮਚਾਰੀ ਇੱਕ ਟੀਮ ਦੇ ਰੂਪ ਵਿੱਚ ਬਹੁਤ ਹੀ ਲਗਨ ਤੇ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਕਾਫ਼ੀ ਗਿਣਤੀ ਵਿੱਚ ਅੱਜ ਬੱਚਿਆਂ ਦੀ ਰਜਿਸਟਰੇਸ਼ਨ ਹੋਈ ਹੈ। ਉਹਨਾਂ ਬਰਨਾਲਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਦਾਖ਼ਲਾ ਮੁਹਿੰਮ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਦੇਣ ਲਈ ਅਪੀਲ ਕੀਤੀ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ, ਜ਼ਿਲ੍ਹਾ ਸਿੱਖਿਆ ਸਮਰਥਨ ਅਤੇ ਮੁਲਾਂਕਣ ਟੀਮ ਇੰਚਾਰਜ਼ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ, ਬਲਾਕ ਨੋਡਲ ਅਫ਼ਸਰ ਹੈੱਡਮਿਸਟ੍ਰੈਸ ਮੈਡਮ ਸੁਰੇਸ਼ਟਾ ਸ਼ਰਮਾ, ਹਰਪ੍ਰੀਤ ਕੌਰ, ਜਸਵਿੰਦਰ ਸਿੰਘ, ਜ਼ਿਲ੍ਹਾ ਸਮਾਰਟ ਮੈਂਟੋਰ ਹੈੱਡਮਾਸਟਰ ਰਾਜੇਸ਼ ਗੋਇਲ, ਬੀਪੀਈਓ ਗੁਰਦੀਪ ਸਿੰਘ, ਹਰਿੰਦਰ ਬਰਾੜ, ਜ਼ਿਲ੍ਹਾ ਕੋਆਡੀਨੇਟਰ ਪ੍ਰਾਇਮਰੀ ਵਿੰਗ ਕੁਲਦੀਪ ਭੁੱਲਰ ਅਤੇ ਸਕੂਲ ਮੁੱਖੀਆਂ ਵੱਲੋਂ ਤਹਿ ਕੀਤੇ ਰੂਟ ਪਲਾਨ ਤਹਿਤ ਵਿਜ਼ਟ ਕੀਤਾ ਗਿਆ।
0 comments:
एक टिप्पणी भेजें