ਮਾਮਲਾ ਬੇਮੌਸਮੀ ਬਰਸਾਤ ਨਾਲ ਹੋਏ ਫਸਲੀ ਨੁਕਸਾਨ ਦਾ
ਵਿਧਾਇਕ ਗੋਇਲ ਨੇ ਆਲਾ ਅਧਿਕਾਰੀਆਂ ਨਾਲ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ
ਕਮਲੇਸ਼ ਗੋਇਲ ਖਨੌਰੀ
ਖਨੌਰੀ 26ਮਾਰਚ-ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਤਹਿਸੀਲਦਾਰ, ਨਾਇਬ ਤਸੀਲਦਾਰ, ਕਾਨੂੰਗੋ ,ਪਟਵਾਰੀ ਤੇ ਹੋਰ ਅਧਿਕਾਰੀਆਂ ਨਾਲ ਦਰਜਨਾਂ ਪਿੰਡਾਂ ਦਾ ਦੌਰਾ ਕਰਦਿਆਂ ਸਬਡਵੀਜ਼ਨ ਲਹਿਰਾ ਅਤੇ ਮੂਨਕ ਦੇ ਪਿੰਡਾਂ ਅੰਦਰ ਹੋਈ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ, ਦੌਰੇ ਦੌਰਾਨ ਵਿਧਾਇਕ ਗੋਇਲ ਵੱਲੋਂ ਕਿਸਾਨਾਂ ਨਾਲ ਨੁਕਸਾਨ ਅਤੇ ਮੁਆਵਜ਼ੇ ਬਾਰੇ ਗੱਲਬਾਤ ਕਰਦਿਆਂ ਵਿਸ਼ਵਾਸ਼ ਦਵਾਇਆ ਕੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਬੇਮੌਸਮੀ ਬਰਸਾਤ ਕਾਰਨ ਹੋਏ ਫਸਲੀ ਨੁਕਸਾਨ ਦਾ ਸਰਕਾਰ ਵੱਲੋਂ ਜਲਦੀ ਮੁਆਵਜ਼ਾ ਦਿੱਤਾ ਜਾਵੇਗ,ਪੀੜਤ ਕਿਸਾਨ ਸਤਵੀਰ ਸਿੰਘ ਅਤੇ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫਸਲ ਦਾ 40% ਨੁਕਸਾਨ ਹੋਇਆ ਹੈ ਉਹਨਾਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਬੇਮੌਸਮੀ ਬਰਸਾਤ ਨਾਲ ਕਣਕ ਦੀ ਫਸਲ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਵੀ ਸਖਤ ਆਦੇਸ਼ ਜਾਰੀ ਕੀਤੇ ਹਨ ਕਿ ਉਹ ਇਸ ਕੰਮ ਵਿੱਚ ਕੋਤਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਉਹ ਖੁਦ ਹਲਕੇ ਦੇ ਹਰ ਪਿੰਡ ਵਿਚ ਜਾ ਕੇ ਨੁਕਸਾਨ ਦਾ ਜਾਇਜ਼ਾ ਲੈਣਗੇ, ਉਨ੍ਹਾਂ ਕਿਹਾ ਕਿ ਗਿਰਦਾਵਰੀ ਕਰਾਉਣ ਦਾ ਕੰਮ ਸਮੇਂ ਸਿਰ ਪੂਰਾ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ "ਰੰਗਲਾ ਪੰਜਾਬ" ਬਣਨ ਵੱਲ ਅੱਗੇ ਵਧ ਰਿਹੈ। ਸੱਤਾ ਵਿਚ ਆਉਣ ਦੇ ਪਹਿਲੇ ਸਾਲ ਹੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਇਤਿਹਾਸਕ ਕੰਮ ਕੀਤੇ ਗਏ ਹਨ ਅਤੇ ਦੂਜਾ ਸਾਲ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹੈ ਜਿਸ ਦੇ ਤਹਿਤ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਨਾਲ ਪੱਖਪਾਤ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਵਿਚ ਰੋੜੇ ਅਟਕਾ ਰਹੀ ਹੈ, ਜਿਸ ਦਾ ਖਮਿਆਜਾ ਭਾਜਪਾ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਦੇ ਰੂਪ ਵਿੱਚ ਭੁਗਤਣਾ ਪਵੇਗਾ। ਦੌਰੇ ਦੌਰਾਨ ਓ ਐਸ ਡੀ ਰਕੇਸ਼ ਕੁਮਾਰ ਗੁਪਤਾ ਵਿਕੀ, ਨਾਇਬ ਤਸੀਲਦਾਰ ਰਵਿੰਦਰਜੀਤ ਸਿੰਘ, ਕਾਨੂੰਗੋ ਗੁਰਿੰਦਰ ਸਿੰਘ, ਪਟਵਾਰੀ ਕੁਲਵੰਤ ਸਿੰਘ , ਪਿੰਡ ਵਿਚ ਬਸੁਹਿਰਾ ਦੇ ਸਾਬਕਾ ਸਰਪੰਚ ਪਾਲਾ ਸਿੰਘ, ਰਾਮ ਚੰਦਰ ਸਿੰਘ, ਬਲਜੀਤ ਸਿੰਘ ਸਰਪੰਚ, ਦਲਵੀਰ ਸਿੰਘ ਸਾਬਕਾ ਸਰਪੰਚ, ਰਾਮ ਮੇਹਰ, ਜਗਸੀਰ ਸ਼ਰਮਾ, ਸ਼ਮਸ਼ੇਰ ਸਿੰਘ ਸ਼ੇਰਾ,ਤੋਂ ਇਲਾਵਾ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ ।
0 comments:
एक टिप्पणी भेजें