* ਸਿਹਤ ਬਲਾਕ ਮੂਨਕ ਵਿੱਚ ਵਿਸ਼ਵ ਟੀ.ਬੀ ਦਿਵਸ ਮੌਕੇ ਟੀ.ਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ
।
** ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ ਦੀ ਬਿਮਾਰੀ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ
ਕਮਲੇਸ਼ ਗੋਇਲ ਖਨੌਰੀ
ਖਨੌਰੀ - 24 ਮਾਰਚ
ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸੈਨੀ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਯੋਗ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਲੋਕਾਂ ਨੂੰ ਵਿਸ਼ਵ ਟੀ.ਬੀ ਦਿਵਸ ਮੌਕੇ ਟੀ.ਬੀ ਦੀ ਬਿਮਾਰੀ ਦੇ ਕਾਰਨਾਂ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਈ.ਸੀ. ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਸ਼ਵ ਟੀਬੀ ਜਾਗਰੂਕਤਾ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਤਪਦਿਕ ਦੇ ਖਾਤਮੇ ਲਈ ਸਰਕਾਰ ਨੇ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਲੋਕ ਲਹਿਰ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ। ਇੱਕ ਸਰਕਾਰੀ ਸਿਹਤ ਸੰਸਥਾ ਵਿੱਚ ਰਜਿਸਟਰਡ ਹਰੇਕ ਟੀਬੀ ਮਰੀਜ਼ ਨੂੰ 500 ਰੁਪਏ ਪੌਸ਼ਟਿਕ ਭੋਜਨ ਲਈ ਦਿੱਤੇ ਜਾਂਦੇ ਹਨ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਤਪਦਿਕ ਦੀ ਸਹੀ ਅਤੇ ਜਲਦੀ ਜਾਂਚ ਲਈ ਥੁੱਕ ਦੀ ਮੁਫ਼ਤ ਜਾਂਚ, ਛਾਤੀ ਦਾ ਐਕਸਰੇ, ਸੀ.ਬੀ.ਨੈਟ ਮਸ਼ੀਨ ਅਤੇ ਟਰੂਨੈਟ ਮਸ਼ੀਨ ਰਾਹੀਂ ਟੀ.ਬੀ ਦੀ ਬਿਮਾਰੀ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ ਦਾ ਜਲਦੀ ਪਤਾ ਲਗਾ ਕੇ ਅਤੇ ਸਮੇਂ ਸਿਰ ਇਲਾਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਮ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਸਮੇਂ ਸਿਰ ਜਾਂਚ ਅਤੇ ਇਲਾਜ ਇਸ ਬਿਮਾਰੀ ਤੋਂ 100 ਪ੍ਰਤੀਸ਼ਤ ਨਿਯਾਤ ਦਿਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ 4 ਹਫ਼ਤਿਆਂ ਤੱਕ ਖੰਘ, ਥੁੱਕ ਵਿੱਚ ਖ਼ੂਨ ਆਉਣਾ, ਭਾਰ ਘਟਣਾ, ਰਾਤ ਨੂੰ ਹਲਕਾ ਬੁਖਾਰ, ਰਾਤ ਨੂੰ ਪਸੀਨਾ ਆਉਣਾ ਆਦਿ ਲੱਛਣ ਨਜਰ ਆਉਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਂਦਾ ਹੈ।
0 comments:
एक टिप्पणी भेजें