ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਦੇ ਮਹਿਲਾ ਵਿੰਗ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ।
ਬਰਨਾਲਾ, 7 ਮਾਰਚ (ਸੁਖਵਿੰਦਰ ਸਿੰਘ ਭੰਡਾਰੀ) ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਬਰਨਾਲਾ ਦੇ ਮਹਿਲਾ ਵਿੰਗ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸੂਰਿਆਵੰਸ਼ੀ ਖੱਤਰੀ ਸਭਾ ਰਜਿ ਬਰਨਾਲਾ ਦੇ ਸਹਿਯੋਗ ਨਾਲ ਚੇਅਰਪਰਸਨ ਨੀਰਜ ਬਾਲਾ ਦਾਨੀਆ ਅਤੇ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਵਾਲੇ ਦੀ ਅਗਵਾਈ ਚ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸ਼ਾਨਦਾਰ ਟਰਾਫ਼ੀਆਂ, ਮੈਡਲ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਲ ਬੀ ਐਸ ਕਾਲਜ ਦੀ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਬਤੌਰ ਮੁੱਖ ਮਹਿਮਾਨ ਪਹੁੰਚੇ ਮਾਨਵਜੀਤ ਸਿੱਧੂ ਉਪ ਪੁਲਸ ਕਪਤਾਨ (ਡੀ) ਬਰਨਾਲਾ ਨੇ ਕਿਹਾ ਕਿ ਔਰਤਾਂ ਨੇ ਵੱਖ-ਵੱਖ ਖੇਤਰਾਂ ਚ ਅਹਿਮ ਪ੍ਰਾਪਤੀਆਂ ਅਤੇ ਸਨਮਾਨਯੋਗ ਅਹੁਦੇ ਪ੍ਰਾਪਤ ਕੀਤੇ ਹਨ। ਪਹਿਲਾਂ ਨਾਲੋਂ ਔਰਤਾਂ ਦਾ ਸਸ਼ਕਤੀਕਰਣ ਕਾਫ਼ੀ ਹੋਇਆ ਹੈ ਪਰ ਅਜੇ ਵੀ ਔਰਤਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਦੀ ਸਖ਼ਤ ਲੋੜ ਹੈ। ਉਨ੍ਹਾਂ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ । ਗੈਸਟ ਆਫ਼ ਆਨਰ ਬਲਜੀਤ ਸਿੰਘ ਇੰਚਾਰਜ਼ ਸੀ ਆਈ ਸਟਾਫ਼ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਰੋਕਥਾਮ ਲਈ ਪੁਲੀਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਕਿਉਂਕਿ ਨਸ਼ਿਆਂ ਦਾ ਸੰਤਾਪ ਸਭ ਤੋਂ ਜ਼ਿਆਦਾ ਨੌਜਵਾਨਾਂ ਦੇ ਨਾਲ ਨਾਲ ਔਰਤਾਂ ਨੂੰ ਵੀ ਭੁਗਤਣਾ ਪੈਂਦਾ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਧਰਮ ਸਿੰਘ ਫੌਜੀ ਨਗਰ ਕੌਂਸਲਰ ਅਤੇ ਪੱਤਰਕਾਰ ਬਲਜਿੰਦਰ ਸ਼ਰਮਾ ਨੇ ਮਾਪਿਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਤੇ ਅਮਲ ਕਰਨ ਅਤੇ ਸਮਾਜਿਕ ਬੁਰਾਈਆਂ ਦੀ ਰੋਕਥਾਮ ਦਾ ਸੱਦਾ ਦਿੱਤਾ। ਇਸ ਦੌਰਾਨ ਲੈਕਚਰਰ ਕਵਿਤਾ ਰੰਪਾਲ ਡਾਕਟਰ ਹਰਜਿੰਦਰ ਕੌਰ, ਡਾਕਟਰ ਸ਼ਿਖਾ, ਰਮੇਸ਼ ਰਾਣੀ ਨੇ ਵੀ ਵਿਚਾਰ ਪੇਸ਼ ਕਰਦਿਆਂ ਔਰਤਾਂ ਦੇ ਸਸ਼ਕਤੀਕਰਣ ਤੇ ਜ਼ੋਰ ਦਿੱਤਾ। ਮੰਚ ਸੰਚਾਲਨ ਕਰਦਿਆਂ ਸਮਾਜਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਜਾਣਕਾਰੀ ਦਿੱਤੀ ਕਿ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਨਾਲ-ਨਾਲ ਕੰਨਿਆ ਭਰੂਣ ਹੱਤਿਆ ਅਤੇ ਲਿੰਗ ਵਿਤਕਰੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਬਰਨਾਲਾ ਸੁਰਿੰਦਰ ਪੱਬੀ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਦੌਰਾਨ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਐਲ ਬੀ ਐਸ ਆਰੀਆ ਮਹਿਲਾ ਕਾਲਜ ਬਰਨਾਲਾ, ਕਵਿਤਾ ਰੰਪਾਲ ਲੈਕਚਰਰ ਸ ਸ ਸ ਸ ਭੱਦਲਵੱਡ, ਡਾਕਟਰ ਸ਼ਿਖਾ ਅਤੇ ਡਾਕਟਰ ਹਰਜਿੰਦਰ ਕੌਰ ਸਿਵਲ ਹਸਪਤਾਲ ਬਰਨਾਲਾ, ਹੈੱਡ ਕਾਂਸਟੇਬਲ ਨਵਦੀਪ ਕੌਰ ਮਹਿਲਾ ਮਿੱਤਰ ਪੁਲਿਸ ਸਟੇਸ਼ਨ ਟੱਲੇਵਾਲ, ਰਮੇਸ਼ ਦੇਵੀ, ਸਮਾਜ ਸੇਵੀ ਰਾਣੀ ਕੌਰ ਠੀਕਰੀਵਾਲ, ਲੈਕਚਰਰ ਡਾਕਟਰ ਕਿਰਨ ਸੀਕਰੀ ਆਰੀਆ ਮਹਿਲਾ ਕਾਲਜ , ਖੀਪਇੰਦਰ ਪਾਲ ਕੌਰ ਟੀਚਰ ਸ ਪ ਸ ਹੰਡਿਆਇਆ, ਸਮਾਜ ਸੇਵੀ ਹਰਵਿੰਦਰ ਕੌਰ ਅਤੇ ਕਵਿਤਾ ਰਾਣੀ ਟੀਚਰ ਸ ਪ ਸ ਜੁਮਲਾ ਮਾਲਕਿਨ ਸਕੂਲ ਬਰਨਾਲਾ ਆਦਿ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਪਹੁੰਚੇ ਹੋਏ ਸਾਰੇ ਮਹਿਮਾਨਾਂ ਦਾ ਵੀ ਸਿਰੋਪੇ ਅਤੇ ਮੈਡਲ ਭੇਂਟ ਕਰਕੇ ਸਨਮਾਨ ਕੀਤਾ ਗਿਆ।ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿ ਬਰਨਾਲਾ ਦੇ ਮਹਿਲਾ ਵਿੰਗ ਦੀ ਪ੍ਰਧਾਨ ਬਬੀਤਾ ਜਿੰਦਲ ਨੇ ਗੀਤ ਗਾ ਕੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਰਾਜੇਸ਼ ਭੂਟਾਨੀ, ਹੇਮ ਰਾਜ ਵਰਮਾ, ਗੁਰਮੀਤ ਸਿੰਘ ਮੀਮਸਾ, ਰਾਕੇਸ਼ ਜਿੰਦਲ ਅਤੇ ਕੇਵਲ ਕ੍ਰਿਸ਼ਨ ਗਰਗ ਨੇ ਸਮਾਗਮ ਦੇ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ। ਇਸ ਦੌਰਾਨ ਪੱਤਰਕਾਰ ਜਨਕ ਰਾਜ ਗੋਇਲ,ਮਹਿੰਦਰਪਾਲ ਗਰਗ, ਸੋਮਾ ਭੰਡਾਰੀ, ਸਪਨਾ ਗਰਗ, ਅਸ਼ਵਨੀ ਸ਼ਰਮਾ, ਮੋਨਿਕਾ ਗਰਗ, ਆਸ਼ਾ ਵਰਮਾ, ਰਮੇਸ਼ ਕੌਸ਼ਲ, ਕਮਲਾ ਰਾਣੀ, ਸਾਹਿਲ ਗਰਗ,ਸਰੂਪ ਚੰਦ ਵਰਮਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
0 comments:
एक टिप्पणी भेजें