ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਵਿੱਚ ਖ਼ਸਖ਼ਸ ਦੀ ਖੇਤੀ ਤੋ ਨਾਂਹ ਕਰਨ ਤੇ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਸਾਰਜ ਸਿੰਘ ਸੰਧੂ ਨੇ ਮੰਤਰੀ ਜੀ ਦੇ ਬਿਆਨ ਦੀ ਕੀਤੀ ਨਿਖੇਦੀ
✒️✒️ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ ਦੀ ਵਿਸ਼ੇਸ਼ ਰਿਪੋਰਟ।
ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋ ਪਹਿਲਾਂ ਇਹ ਬਿਆਨ ਲਗਾਤਾਰ ਦਿੱਤੇ ਸਨ ਕਿ ਪੰਜਾਬ ਦੀ ਜਵਾਨੀ ਅਤੇ ਕਿਰਸਾਨੀ ਨੂੰ ਬਚਾਉਣ ਲਈ ਪੰਜਾਬ ਵਿੱਚ ਖ਼ਸਖ਼ਸ ਦੀ ਖੇਤੀ ਕਰਵਾਈ ਜਾਵੇਗੀ ਪਰ ਹੁਣ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਹ ਕਹਿਣਾ ਕਿ ਪੰਜਾਬ ਨੂੰ ਖ਼ਸਖ਼ਸ ਦੀ ਖੇਤੀ ਨਾਲ ਕੋਈ ਫ਼ਾਇਦਾ ਨਹੀਂ ਹੋਣਾ ਇਸ ਬਿਆਨ ਨਾਲ ਲੋਕਾਂ ਵਿੱਚ ਨਿਰਾਜ਼ਗੀ ਪਾਈ ਜਾ ਰਹੀ ਹੈ ਅਤੇ ਮੰਤਰੀ ਜੀ ਦੇ ਇਸ ਬਿਆਨ ਦੀ ਚਾਰ ਚੁਫੇਰੇ ਤੋ ਨਿਖੇਦੀ ਕੀਤੀ ਜਾ ਰਹੀ ਹੈ ਇਸ ਸਬੰਧੀ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਸਰਪੰਚ ਸਾਰਜ ਸਿੰਘ ਸੰਧੂ ਨੇ ਕਿਹਾ ਹੈ ਪੰਜਾਬ ਦੀ ਜਵਾਨੀ ਅਤੇ ਕਿਰਸਾਨੀ ਪਹਿਲਾਂ ਹੀ ਖਤਮ ਹੋ ਰਹੀ ਹੈ ਜੇਕਰ ਪੰਜਾਬ ਵਿੱਚ ਖ਼ਸਖ਼ਸ ਦੀ ਖੇਤੀ ਨਾ ਸ਼ੁਰੂ ਹੋਈ ਤਾਂ ਪੰਜਾਬ ਦੀ ਜਵਾਨੀ ਦੇ ਨਾਲ ਨਾਲ ਕਿਰਸਾਨੀ ਵੀ ਖ਼ਤਮ ਹੋ ਜਾਵੇਗੀ ਉਹਨਾਂ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਤੋ ਖ਼ਸਖ਼ਸ ਦੀ ਮੰਗ ਕਰਕੇ ਆਪਣੇ ਕਿਸਾਨਾਂ ਦੀ ਬਾਂਹ ਫੜੀ ਆ ਇਸ ਲਈ ਪੰਜਾਬ ਸਰਕਾਰ ਨੂੰ ਵੀ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
0 comments:
एक टिप्पणी भेजें