ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਨੌਜਵਾਨਾਂ ਨਾਲ ਕੀਤੀ ਮੀਟਿੰਗ
- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਜਰੂਰੀ: ਰੱਤੋਕੇ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 07 ਮਾਰਚ - ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ.ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾ ਅਨੁਸਾਰ ਅੱਜ ਪਾਰਟੀ ਦੇ ਯੂਥ ਆਗੂ ਸਤਿਨਾਮ ਸਿੰਘ ਰੱਤੋਕੇ ਅਤੇ ਗੁਰਪ੍ਰੀਤ ਸਿੰਘ ਦੁੱਗਾਂ ਨੇ ਪਿੰਡ ਕੁਨਰਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ | ਮੀਟਿੰਗ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ ਪ੍ਰਤੀ ਰੁਚੀ ਵਧਾਉਣ ਅਤੇ ਪਿੰਡ ਦੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਹਾਜਰ ਹੋਏ ਨੌਜਵਾਨਾਂ ਨੇ ਜਿੱਥੇ ਲੋਹੇ ਦਾ ਵਾਲੀਬਾਲ ਜਾਲ ਲਵਾਉਣ ਅਤੇ ਜਿੰਮ ਦੀ ਮੰਗ ਕੀਤੀ, ਉੱਥੇ ਬੱਸ ਅੱਡੇ ਅਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਵੀ ਚਾਨਣਾ ਪਾਇਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਨੇ ਨੌਜਵਾਨਾਂ ਨੂੰ ਐਮ.ਪੀ. ਸੰਗਰੂਰ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧਸਣ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜਰੂਰੀ ਹੈ | ਇਸ ਲਈ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨਾਲ ਮੀਟਿੰਗਾਂ ਕਰਕੇ ਜਿੱਥੇ ਨਸ਼ੇ ਕਾਰਨ ਹੋਣ ਵਾਲੀ ਬਰਬਾਦੀ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਆਕ੍ਰਸ਼ਿਤ ਕਰਨ ਦੇ ਵੀ ਉਪਰਾਲੇ ਕੀਤੇ ਜਾਂਦੇ ਹਨ |
ਇਸ ਮੌਕੇ ਜਥੇਦਾਰ ਜਗਰਾਜ ਸਿੰਘ ਕੁੰਨਰਾ, ਬਿੰਦਰ ਸਿੰਘ, ਕਾਲਾ ਸਿੰਘ, ਯੂਥ ਆਗੂ ਗੋਵਿੰਦ ਸਿੰਘ ਗੈਰੀ, ਪ੍ਰਦੀਪ ਸ਼ਰਮਾ, ਪ੍ਰੀਤ ਕੁੰਨਰ, ਰਘਵੀਰ ਸਿੰਘ, ਮਨਿੰਦਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਅਮਿ੍ੰਤਪਾਲ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ ਮੈਂਬਰ, ਜਸ਼ਨ ਕੁੰਨਰ, ਮਨਜਿੰਦਰ ਸਿੰਘ, ਬਿੰਦਰ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ, ਸੇਵਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ |
0 comments:
एक टिप्पणी भेजें