Contact for Advertising

Contact for Advertising

Latest News

मंगलवार, 11 अप्रैल 2023

ਕਣਕ ਦੀ ਫ਼ਸਲ ਦੀ ਖ਼ਰੀਦ ਸਮੇਂ ਮਾਪਦੰਡਾਂ ਵਿੱਚ 18 ਫ਼ੀਸਦੀ ਤੱਕ ਰਿਆਇਤ ਦੇਣ ਲਈ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ :-ਦਰਸ਼ਨ ਨੈਣੇਵਾਲ

 ਕਣਕ ਦੀ ਫ਼ਸਲ ਦੀ ਖ਼ਰੀਦ ਸਮੇਂ ਮਾਪਦੰਡਾਂ ਵਿੱਚ 18 ਫ਼ੀਸਦੀ ਤੱਕ ਰਿਆਇਤ ਦੇਣ ਲਈ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ :-ਦਰਸ਼ਨ ਨੈਣੇਵਾਲ 



ਬਰਨਾਲਾ,11 ਅਪ੍ਰੈਲ (ਸੁਖਵਿੰਦਰ ਸਿੰਘ ਭੰਡਾਰੀ)

ਭਾਜਪਾ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਸੀ,ਹੈ ਤੇ ਹਮੇਸਾ ਰਹੇਗੀ।ਅਸ਼ੀਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿੰਦੇ ਹਾਂ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਕੀਤਾ ।ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਹਨ ਜਿਹਨਾ ਨੇ ਕਿਸਾਨਾਂ ਦੇ ਨਾਮ ਤੇ ਰਾਜਨੀਤੀ ਕਰਕੇ ਸਰਕਾਰ ਬਣਾਈ ਤੇ ਹੁਣ ਜਦੋਂ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ,ਤੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਅਜੇ ਤੱਕ ਕੇਂਦਰ ਸਰਕਾਰ ਨਾਲ ਸੰਪਰਕ ਨਹੀਂ ਕੀਤਾ,ਨਾ ਹੀ ਕਿਸੇ ਕੇਂਦਰੀ ਮੰਤਰੀ ਤੱਕ ਨੂੰ ਮਿਲੇ ਤੇ ਸਾਡੇ ਪੰਜਾਬ ਦੇ ਕਿਸਾਨਾਂ ਨੂੰ ਵਕਤ ਪੈਣ ਤੇ ਰੱਬ ਆਸਰੇ ਛੱਡ ਦਿੱਤਾ,ਪਰ ਕਿਸਾਨਾਂ ਦੀ ਚਿੰਤਾ ਕਰਨ ਵਾਲੀ ਪਾਰਟੀ ,ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਖਾਸਤੌਰ ਤੇ ਮੈਂ ਖੁਦ ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਾਂ ਤੇ ਅਸੀਂ ਪਹਿਲਾਂ ਵੀ ਸੰਪਰਕ ਵਿਚ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਖ਼ਰੀਦੇਂਗੀ ਤੇ ਅੱਜ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਨੇ ਸਾਡੀ ਬੇਨਤੀ ਪ੍ਰਵਾਨ ਕਰਦੇ ਹੋਏ ਸਾਡੇ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਸਮੇਂ ਸੁੰਗੜੇ ਹੋਏ ਕਣਕ ਦੇ ਦਾਣੇ ਤੇ ਜੋ ਪਹਿਲਾ 6% ਤੱਕ ਛੋਟ ਸੀ ਉਸਨੂੰ ਵਧਾ ਕੇ 18 ਫ਼ੀਸਦੀ ਤੱਕ ਕਰ ਦਿੱਤਾ ਹੈ । ਇਸ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਸਮੁੱਚੀ ਭਾਰਤ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ।ਉਹਨਾਂ ਕਿਹਾ ਕਿ ਸਾਡੇ ਲਈ ਸਾਡਾ ਅੰਨਦਾਤਾ ਕਿਸਾਨ ਸਭ ਤੋਂ ਉੱਪਰ ਹੈ । ਅਸੀਂ ਕਿਸਾਨਾਂ ਦੇ ਨਾਮ ਤੇ ਰਾਜਨੀਤੀ ਨਹੀਂ ਕਰਦੇ,ਅਸੀ ਤਾਂ ਸਾਡੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਤਤਪਰ ਹਾਂ।

ਨੈਣੇਵਾਲ ਨੇ ਕਿਹਾ ਕਿ ਕੁੰਭਕਰਨੀ ਨੀਂਦ ਸੁੱਤੀ ਹੋਈ ਭਗਵੰਤ ਮਾਨ ਸਰਕਾਰ ਜਾਗੇ।  ਸਾਡੇ ਕਿਸਾਨਾਂ ਦੀ ਬਾਂਹ ਫੜੇ ਤੇ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਕਿੱਲਾ ਤੇ ਖੇਤ ਮਜ਼ਦੂਰਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਤੁਰੰਤ ਅਦਾ ਕਰੇ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਸਾਰਾ ਕਰਜ਼ਾ ਤੁਰੰਤ ਮੁਆਫ਼ ਕਰੇ ।ਉਹਨਾ ਕਿਹਾ ਕਿ ਪੰਜਾਬ ਦੇ ਜਿਨ੍ਹਾਂ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ ਹੋ ਰਹੇ ਹਨ, ਉੱਥੇ ਤੁਰੰਤ ਖ਼ਰੀਦ ਸ਼ੁਰੂ ਕਰਵਾਈ ਜਾਵੇ। ਨਹੀਂ ਤਾਂ ਪੰਜਾਬ ਭਾਜਪਾ ਕਿਸਾਨ ਮੋਰਚਾ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀ ਕਰੇਗੀ ।

 ਕਣਕ ਦੀ ਫ਼ਸਲ ਦੀ ਖ਼ਰੀਦ ਸਮੇਂ ਮਾਪਦੰਡਾਂ ਵਿੱਚ 18 ਫ਼ੀਸਦੀ ਤੱਕ ਰਿਆਇਤ ਦੇਣ ਲਈ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ :-ਦਰਸ਼ਨ ਨੈਣੇਵਾਲ
  • Title : ਕਣਕ ਦੀ ਫ਼ਸਲ ਦੀ ਖ਼ਰੀਦ ਸਮੇਂ ਮਾਪਦੰਡਾਂ ਵਿੱਚ 18 ਫ਼ੀਸਦੀ ਤੱਕ ਰਿਆਇਤ ਦੇਣ ਲਈ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ :-ਦਰਸ਼ਨ ਨੈਣੇਵਾਲ
  • Posted by :
  • Date : अप्रैल 11, 2023
  • Labels :
  • Blogger Comments
  • Facebook Comments

0 comments:

एक टिप्पणी भेजें

Top