ਬਲਾਕ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਨਾਈਵਾਲਾ ਸਕੂਲ ਦੇ ਵਿਦਿਆਰਥੀ ਛਾਏ
:
ਬਰਨਾਲਾ/ ਭਦੌੜ , 21 ਅਪ੍ਰੈਲ (ਸੁਖਵਿੰਦਰ ਸਿੰਘ ਭੰਡਾਰੀ) ਸ ਸ ਸ ਸ ਠੀਕਰੀਵਾਲ ਕੰਨਿਆ ਵਿਖੇ ਹੋਏ ਮਹਿਲ ਕਲਾਂ ਬਲਾਕ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸਹਸ ਨਾਈਵਾਲਾ ਸਕੂਲ ਦੀਆਂ ਵਿਦਿਆਰਥਣਾਂ ਸਤਵੀਰ ਕੌਰ , ਜੋਤੀ , ਪਰਮਿੰਦਰ ਕੌਰ ਨੇ ਅੱਲਗ ਅਲੱਗ ਭਾਰ ਵਰਗ ਚ ਭਾਗ ਲਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਡਮਾਸਟਰ ਰਾਜੇਸ਼ ਗੋਇਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਹਿੰਦੀ ਮਾਸਟਰ ਹਰੀਸ਼ ਕੁਮਾਰ ਦੀ ਅਗਵਾਈ ਵਿੱਚ ਭਾਗ ਲਿਆ ਜਿਸ ਵਿੱਚ ਵਿਦਿਆਰਥਣ ਜੋਤੀ ਨੇ 45 ਕਿੱਲੋ ਭਾਰ ਵਰਗ ਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਅਤੇ ਵਿਦਿਆਰਥਣ ਸਤਵੀਰ ਕੌਰ ਨੇ 40 ਕਿੱਲੋ ਭਾਰ ਵਰਗ ਚ ਦੂਜਾ ਸਥਾਨ ਪ੍ਰਾਪਤ ਕੀਤਾ I ਹੈਡਮਾਸਟਰ ਰਾਜੇਸ਼ ਗੋਇਲ ਨੇ ਦੱਸਿਆ ਕਿ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੁਣ ਜਿਲ੍ਹਾ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕਰ ਗਏ ਹਨ । ਇਸ ਬਲਾਕ ਪੱਧਰੀ ਮੁਕਾਬਲੇ ਚ ਬਲਾਕ ਦੇ ਵੱਖੋ ਵੱਖ ਸਕੂਲਾਂ ਦੇ ਲਗਭਗ 60 ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥਣਾਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਧਾਈ ਦਿੱਤੀ ਗਈ ਅਤੇ ਖੁਸ਼ੀ ਜ਼ਾਹਿਰ ਕੀਤੀ ਗਈ I
0 comments:
एक टिप्पणी भेजें