Contact for Advertising

Contact for Advertising

Latest News

बुधवार, 26 अप्रैल 2023

ਭਾਕਿਯੂ ਡਕੌਂਦਾ ਨੇ ਪਿੰਡਾਂ ਚ ਲੱਗਦੇ ਚਿੱਪ ਵਾਲੇ ਮੀਟਰਾਂ ਦਾ ਸਖ਼ਤ ਨੋਟਿਸ ਲਿਆ

 ਭਾਕਿਯੂ ਡਕੌਂਦਾ ਨੇ ਪਿੰਡਾਂ ਚ ਲੱਗਦੇ ਚਿੱਪ ਵਾਲੇ ਮੀਟਰਾਂ ਦਾ ਸਖ਼ਤ ਨੋਟਿਸ ਲਿਆ

ਬਰਨਾਲਾ,25 ਅਪ੍ਰੈਲ (ਸੁਖਵਿੰਦਰ ਸਿੰਘ ਭੰਡਾਰੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਸੰਘੇੜਾ ਦੀ ਇਕਾਈ ਨੇ ਨਵੇਂ ਲੱਗੇ ਰਹੇ ਚਿੱਪ ਵਾਲੇ ਮੀਟਰਾਂ ਦਾ ਸਖ਼ਤ ਵਿਰੋਧ ਕੀਤਾ। ਇਸ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਸੰਘੇੜਾ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪਿੰਡ ਵਿੱਚ ਚਿੱਪ ਵਾਲੇ ਮੀਟਰ ਨਹੀਂ ਲਾਉਣ ਦਿੱਤੇ ਜਾਣਗੇ ਅਗਰ ਕੋਈ ਮਹਿਕਮੇ ਦਾ ਅਧਿਕਾਰੀ ਆਉਂਦਾ ਹੈ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਸਰਕਾਰ ਪਾਵਰਕੌਮ ਦੇ ਖਿਲਾਫ ਡੱਟ ਕੇ ਨਾਹਰੇਬਾਜੀ ਕੀਤੀ। ਇਸ  ਸਮੇਂ ਕਿਸਾਨ ਆਗੂ ਜਸਵੰਤ ਸਿੰਘ ਨੇ ਦਸਿਆ ਕਿ ਪਿੰਡ ਵਿੱਚ ਮਹਿਕਮੇ ਦੇ ਅਧਿਕਾਰੀ ਚਿੱਪ ਵਾਲੇ ਮੀਟਰ ਲਾਉਣ ਵਾਲੇ ਸਨ ਜਿਸਦੀ ਭਿਣਕ ਪਿੰਡ ਇਕਾਈ ਨੂੰ ਪੈ ਗਈ ਜਿਸ ਕਾਰਨ ਪਿੰਡ ਦੇ ਕਿਸਾਨ ਇਕੱਤਰ ਹੋ ਗਏ। ਓਹਨਾਂ ਦੱਸਿਆ ਕਿ ਪਾਵਰਕੌਮ ਵੱਲੋ ਪਹਿਲਾਂ ਸਰਕਾਰੀ ਥਾਵਾਂ ਤੇ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ ਤੇ ਬਾਅਦ ਵਿੱਚ ਇਸ ਮੁਹਿੰਮ ਤਹਿਤ ਲੋਕਾਂ ਦੇ ਘਰਾਂ ਵਿੱਚ ਚਿੱਪ ਵਾਲੇ ਮੀਟਰ ਲਗਾਉਣ ਦੀ ਯੋਜਨਾ ਹੈ ਪਰ ਬੀ ਕੇ ਯੂ ਡਕੌਂਦਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਓਹਨਾਂ ਕਿਹਾ ਕਿ ਮਜੂਦਾ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਨਿੱਜੀਕਰਨ ਦੀ ਨੀਤੀ ਤਹਿਤ ਬਿਜਲੀ ਦਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣ ਲਈ ਚਿੱਪ ਵਾਲੇ ਮੀਟਰ ਲੱਗਾ ਰਹੀ ਹੈ। ਓਹਨਾਂ ਕਿਹਾ ਕਿ 26 ਅਪ੍ਰੈਲ ਨੂੰ ਵੱਡਾ ਇਕੱਠ ਕਰਕੇ ਬਲਾਕ ਪ੍ਰਧਾਨ ਪਰਮਿੰਦਰ ਹੰਡਿਆਇਆ ਦੀ ਅਗਵਾਈ ਵਿੱਚ ਐਕਸੀਅਨ ਬਿਜਲੀ ਬੋਰਡ ਨੂੰ ਇਸ ਬਾਬਤ ਮੰਗ ਪੱਤਰ ਦਿੱਤਾ ਜਾਵੇਗਾ। ਇਕਾਈ ਪ੍ਰਧਾਨ ਮੇਜਰ ਸਿੰਘ ਸੰਘੇੜਾ ਨੇ ਚਿਤਾਵਨੀ ਦਿੱਤੀ ਕਿ ਭਵਿੱਖ ਚ ਵੀ ਜੱਥੇਬੰਦੀ ਵੱਲੋ ਚਿੱਪ ਵਾਲੇ ਮੀਟਰ ਲਗਾਉਣ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਗੁਰਜੰਟ ਸੰਘੇੜਾ,ਦਰਸ਼ਨ ਸੰਘੇੜਾ, ਬਲਜਿੰਦਰ ਵਿੱਕੀ, ਮਿੱਠੂ ਸਿੰਘ, ਨਾਜਰ ਸਿੰਘ,ਭੋਲਾ ਸਿੰਘ, ਬਲਵਿੰਦਰ ਸਿੰਘ,ਮਲਕੀਤ ਸਿੰਘ,ਪਾਲ ਸਿੰਘ ,ਮੁਖਤਿਆਰ ਸਿੰਘ,ਬਲਬੀਰ ਸਿੰਘ,ਜਗਜੀਤ ਸਿੰਘ, ਕਰਮਜੀਤ ਸਿੰਘ ,ਭੁਰਾ ਸਿੰਘ ਆਦਿ ਕਿਸਾਨ ਆਗੂ ਤੇ ਹੋਰ ਪਿੰਡ ਵਾਸੀ ਹਾਜਰ ਸਨ।

 ਭਾਕਿਯੂ ਡਕੌਂਦਾ ਨੇ ਪਿੰਡਾਂ ਚ ਲੱਗਦੇ ਚਿੱਪ ਵਾਲੇ ਮੀਟਰਾਂ ਦਾ ਸਖ਼ਤ ਨੋਟਿਸ ਲਿਆ
  • Title : ਭਾਕਿਯੂ ਡਕੌਂਦਾ ਨੇ ਪਿੰਡਾਂ ਚ ਲੱਗਦੇ ਚਿੱਪ ਵਾਲੇ ਮੀਟਰਾਂ ਦਾ ਸਖ਼ਤ ਨੋਟਿਸ ਲਿਆ
  • Posted by :
  • Date : अप्रैल 26, 2023
  • Labels :
  • Blogger Comments
  • Facebook Comments

0 comments:

एक टिप्पणी भेजें

Top