ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
।
ਬਰਨਾਲਾ, 31ਮਾਰਚ (ਸੁਖਵਿੰਦਰ ਸਿੰਘ ਭੰਡਾਰੀ) ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪਿੰਡ ਦੇ ਸਰਪੰਚ ਕਰਮ ਸਿੰਘ ਬਾਜਵਾ ਅਤੇ ਸਮੁੱਚੀ ਪੰਚਾਇਤ ਨੇ ਸ਼ਮੂਲੀਅਤ ਕੀਤੀ । ਇਸ ਸਮੇਂ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗ੍ਰਾਮ ਪੇਸ਼ ਕੀਤਾ। ਸਟੇਜ ਦੀ ਭੂਮਿਕਾ ਵਿਜੇ ਕੁਮਾਰ ਨੇ ਨਿਭਾਈ। ਮੁੱਖ ਅਧਿਆਪਕ ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ। ਇਸ ਸਮੇਂ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਸਮੇਂ ਸਮੁੱਚੀ ਪੰਚਾਇਤ ਵੱਲੋਂ ਸਕੂਲ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕਰਦਿਆਂ ਮੁੱਖ ਅਧਿਆਪਕ ਜਸਵਿੰਦਰ ਸਿੰਘ ਮਾਹਲ ਅਤੇ ਸਟਾਫ਼ ਦੀ ਪ੍ਰਸ਼ੰਸ਼ਾ ਕੀਤੀ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ।ਇਸ ਤੋਂ ਇਲਾਵਾ ਪੂਨਮ ਸ਼ਰਮਾ, ਜਸਬੀਰ ਸਿੰਘ, ਦਾਰਾ ਸਿੰਘ ,ਗੁਰਦੇਵ ਸਿੰਘ, ਦਲਜੀਤ ਕੌਰ, ਰਵਨੀਤ ਕੌਰ ,ਅਮਨਦੀਪ ਕੌਰ, ਮਨਪ੍ਰੀਤ ਕੌਰ, ਸੀਮਾ ਰਾਣੀ, ਕੁਲਦੀਪ ਕੌਰ, ਕੁਲਦੀਪ ਸਿੰਘ ,ਰੂਪ ਕਮਲ, ਮਨਜੀਤ ਸਿੰਘ, ਮੇਜਰ ਸਿੰਘ ,ਗੁਰਮੇਲ ਸਿੰਘ ਆਦਿ ਹਾਜ਼ਰ ਸਨ।
0 comments:
एक टिप्पणी भेजें