Contact for Advertising

Contact for Advertising

Latest News

गुरुवार, 13 अप्रैल 2023

ਖਨੌਰੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

 ਖਨੌਰੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

    ਕਮਲੇਸ਼ ਗੋਇਲ ਖਨੌਰੀ 

ਖਨੌਰੀ, 13 ਅਪ੍ਰੈਲ - ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਅਭਿਆਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੇ ਹੁਕਮਾਂ ਡੀਐਸਪੀ ਮੂਨਕ ਮਨੋਜ ਗੋਰਸੀ ਦੀ ਯੋਗ ਅਗਵਾਈ ਹੇਠ ਖਨੌਰੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਦੇ ਤਹਿਤ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਖਨੌਰੀ ਸੌਰਵ ਸੱਭਰਵਾਲ ਨੇ  ਇਹ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਦੋਸ਼ੀ ਸੋਨੀ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਲਦਾਲ ਤਹਿਸੀਲ ਲਹਿਰਾਗਾਗਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਗੋਲੀਆਂ ਟਰਾਮਾਡੋਲ ਅਤੇ 180 ਗੋਲੀਆਂ ਅਲਪ੍ਰਜ਼ੋਲਮ ਅਤੇ 50 ਸੀਸ਼ੀਆ ਓਨੇਰੈਕਸ ਨਾਮ ਦੀ ਨਸ਼ੀਲੀ ਦਵਾਈ ਬਰਾਮਦ ਕੀਤੀ ਹੈ। ਓਹਨਾ ਦੱਸਿਆ ਕਿ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾਵੇਗੀ।

ਖਨੌਰੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ
  • Title : ਖਨੌਰੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ
  • Posted by :
  • Date : अप्रैल 13, 2023
  • Labels :
  • Blogger Comments
  • Facebook Comments

0 comments:

एक टिप्पणी भेजें

Top