ਧਨੌਲਾ ਖੁਰਦ ਵਿਖੇ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਦਾ ਕੀਤਾ ਉਦਘਾਟਨ।
ਬਰਨਾਲਾ, 26 ਅਪ੍ਰੈਲ (ਸੁਖਵਿੰਦਰ ਸਿੰਘ ਭੰਡਾਰੀ) ਸੂਰਿਆਵੰਸ਼ੀ ਖੱਤਰੀ ਸਭਾ ਰਜਿ ਬਰਨਾਲਾ ਵੱਲੋਂ ਚਲਾਏ ਜਾ ਰਹੇ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਨੂੰ ਪਿੰਡ ਧਨੌਲਾ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਚਾਲੂ ਕੀਤਾ ਗਿਆ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਧਾਨ ਗੁਰਮੀਤ ਸਿੰਘ ਮੀਮਸਾ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਬੋਲਦਿਆਂ ਸਭਾ ਦੀ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ ਨੇ ਕਿਹਾ ਕਿ ਸਿਲਾਈ ਸੈਂਟਰ ਖੋਲਣ ਦਾ ਉਦੇਸ਼ ਲੜਕੀਆਂ ਨੂੰ ਆਪਣੇ ਪੈਰ੍ਹਾਂ ਸਿਰ ਖੜ੍ਹਾ ਕਰਨਾ ਹੈ ਤਾਂ ਜੋ ਲੋੜ ਪੈਣ ਤੇ ਉਹ ਬੁਟੀਕ ਖੋਲ੍ਹ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਸਕਣ। ਉਨ੍ਹਾਂ ਲੜਕੀਆਂ ਤੋਂ ਉਮੀਦ ਕੀਤੀ ਕਿ ਉਹ ਹਰ ਰੋਜ਼ ਰੈਗੂਲਰ ਤੌਰ ਤੇ ਆ ਕੇ ਦਿਲ ਲਗਾ ਕੇ ਸਿਲਾਈ ਸਿੱਖਣਗੀਆਂ । ਇਸ ਦੌਰਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਹੁਣ ਤੱਕ ਸਭਾ ਵੱਲੋਂ ਲੜਕੀਆਂ ਦੇ 17 ਬੈਚਾਂ ਨੂੰ ਸਿਲਾਈ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ । ਅਠਾਰ੍ਹਵਾਂ ਬੈਚ ਇਕ ਸਾਲ ਦਾ ਹੋਵੇਗਾ। ਪਹਿਲੇ ਛੇ ਮਹੀਨੇ ਬੇਸਿਕ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਪਿਛਲੇ ਛੇ ਮਹੀਨੇ ਦੀ ਟ੍ਰੇਨਿੰਗ ਬੁਟੀਕ ਚਲਾਉਣ ਦੀ ਹੋਵੇਗੀ। ਉਹਨਾਂ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਸਾਲ ਦੇ ਕੋਰਸ ਉਪਰੰਤ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਿਲਾਈ ਸੈਂਟਰ ਦੀ ਪ੍ਰਿੰਸੀਪਲ ਹਰਜਿੰਦਰ ਕੌਰ ਕਾਤਰੋਂ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਦੌਰਾਨ ਮਹਿੰਦਰਪਾਲ ਗਰਗ ਅਤੇ ਪੀ ਡੀ ਸ਼ਰਮਾ ਸੇਵਾ ਮੁਕਤ ਬੈਂਕ ਮੈਨੇਜਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਿਲਾਈ ਸੈਂਟਰ ਖੋਲ੍ਹਣ ਦੀ ਖੁਸ਼ੀ ਚ ਲੱਡੂ ਵੰਡੇ ਗਏ। ਇਸ ਦੌਰਾਨ ਨਵਦੀਪ ਸਿੰਘ ਕਪੂਰ, ਸੋਮਾ ਭੰਡਾਰੀ, ਪਰਵੀਨ ਭੰਡਾਰੀ, ਕੇਵਲ ਕ੍ਰਿਸ਼ਨ ਗਰਗ, ਗਿਆਨੀ ਕਰਮ ਸਿੰਘ ਭੰਡਾਰੀ,ਮੋਨਿਕਾ ਰਾਣੀ, ਰਾਜੇਸ਼ ਭੁਟਾਨੀ,ਰਾਜ ਕੌਰ, ਵੀਰ ਪਾਲ ਕੌਰ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਗਸੀਰ ਸਿੰਘ, ਗੁਰਬਖਸ਼ੀਸ਼ ਸਿੰਘ ਮੈਂਬਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਲਖਵਿੰਦਰ ਕੌਰ ਪੰਚ, ਹਰਪਾਲ ਸਿੰਘ ਅਤੇ ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਵੀ ਹਾਜ਼ਰ ਸਨ।
0 comments:
एक टिप्पणी भेजें