Contact for Advertising

Contact for Advertising

Latest News

रविवार, 9 अप्रैल 2023

*ਸਮਾਰਟ ਸਕੂਲ ਫ਼ੀਲਖ਼ਾਨਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

 *ਸਮਾਰਟ ਸਕੂਲ ਫ਼ੀਲਖ਼ਾਨਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ




*ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡਾ ਰਜਨੀਸ਼ ਗੁਪਤਾ*


*ਸਕੂਲ  ਵਿੱਚੋਂ ਪਰਾਂਜਲ ਨੇ 500 ਵਿੱਚੋੰ 493 ਅੰਕ ਲੈ ਕੇ ਪ੍ਰਾਪਤ ਕੀਤਾ ਪਹਿਲਾ ਸਥਾਨ*

   ਕਮਲੇਸ਼ ਗੋਇਲ ਖਨੌਰੀ 

    ਖਨੌਰੀ 08 ਅਪ੍ਰੈਲ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਜਮਾਤ  ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। 

ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ਪਟਿਆਲਾ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ। ਫ਼ੀਲਖ਼ਾਨਾ ਸਕੂਲ ਨੇ ਲਗਾਤਾਰ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਦੱਸਿਆ ਕਿ ਫ਼ੀਲਖ਼ਾਨਾ ਸਕੂਲ ਦਾ ਨਤੀਜਾ 100% ਰਿਹਾ ਹੈ। ਪੰਜਵੀ ਜਮਾਤ ਦੇ 192 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ 192 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਦੱਸਿਆ ਕਿ  ਪੰਜਵੀਂ ਜਮਾਤ ਦੀ  ਵਿਦਿਆਰਥਣ ਪਰਾਂਜਲ ਨੇ 500 ਵਿੱਚੋੰ 493 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦੂਜਾ ਸਥਾਨ ਹਿਮਾਨੀ  ਨੇ 500 ਵਿੱਚੋੰ 488 ਅੰਕ ਲੈ ਕੇ  ਕਰ ਦੂਜਾ ਸਥਾਨ ਪ੍ਰਾਪਤ ਕੀਤਾ। ਤੀਸਰਾ ਸਥਾਨ ਮਹਿਕ ਨੇ 500 ਵਿੱਚੋਂ 487 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਸਰਕਾਰੀ ਸਕੂਲ ਫ਼ੀਲਖ਼ਾਨਾ ਦੇ ਪੰਜਵੀ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਪ੍ਰਿੰਸੀਪਲ  ਵੱਲੋਂ ਸਕੂਲ  ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ ਗਈ ਹੈ।         ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ  ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ। ਇਸ ਮੌਕੇ ਤੇ ਵਾਇਸ ਪ੍ਰਿੰਸੀਪਲ  ਕੰਵਰਜੀਤ ਧਾਲੀਵਾਲ , ਮੈਡਮ ਸਿਮਰਨਪ੍ਰੀਤ ਕੌਰ , ਮੈਡਮ ਕਰਮਜੀਤ ਕੌਰ, ਮੈਡਮ ਸੰਦੀਪ ਕੌਰ, ਮੈਡਮ ਪੂਜਾ ਗਰਗ , ਮੈਡਮ ਕੁਸਮ ਲਤਾ ਅਤੇ ਸਮੂਹ ਸਟਾਫ਼ ਮੈੰਬਰਾਨ ਮੋਜੂਦ ਸਨ।

 *ਸਮਾਰਟ ਸਕੂਲ ਫ਼ੀਲਖ਼ਾਨਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
  • Title : *ਸਮਾਰਟ ਸਕੂਲ ਫ਼ੀਲਖ਼ਾਨਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
  • Posted by :
  • Date : अप्रैल 09, 2023
  • Labels :
  • Blogger Comments
  • Facebook Comments

0 comments:

एक टिप्पणी भेजें

Top