Contact for Advertising

Contact for Advertising

Latest News

शनिवार, 15 अप्रैल 2023

ਭਾਰਤੀਯ ਅੰਬੇਡਕਰ ਮਿਸ਼ਨ ਦਾ ਸੂਬਾ ਪੱਧਰੀ ਪ੍ਰੋਗਰਾਮ ਸੰਗਰੂਰ ਚ

 ਭਾਰਤੀਯ ਅੰਬੇਡਕਰ ਮਿਸ਼ਨ ਦਾ ਸੂਬਾ ਪੱਧਰੀ ਪ੍ਰੋਗਰਾਮ  ਸੰਗਰੂਰ ਚ

 


ਸਾਰੀਆਂ ਤਿਆਰੀਆਂ ਮੁਕੰਮਲ, ਸੰਸਥਾਵਾਂ ਤੇ ਕਲੱਬਾਂ ਦਾ ਹੋਵੇਗਾ ਸਨਮਾਨ।


ਸੰਗਰੂਰ ਦੇ ਸਿੱਧੂ ਜੰਕਸ਼ਨ ਵਿਖੇ ਹੋਵੇਗਾ ਵਿਸ਼ਾਲ ਸਨਮਾਨ ਸਮਾਰੋਹ 


ਬਾਬਾ ਸਾਹਿਬ ਦੇਸ਼ ਦੇ ਮਹਾ ਨਾਇਕ: ਦਰਸ਼ਨ ਸਿੰਘ ਕਾਂਗੜਾ


ਬਰਨਾਲਾ 15 ਅਪ੍ਰੈਲ (ਸੁਖਵਿੰਦਰ ਸਿੰਘ ਭੰਡਾਰੀ) ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਦੇ 16 ਅਪ੍ਰੈਲ ਨੂੰ ਹੋ ਰਹੇ ਸੂਬਾ ਪੱਧਰੀ ਵਿਸ਼ਾਲ ਸਨਮਾਨ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਜਿਸ ਸਬੰਧੀ ਸਮਾਰੋਹ ਵਾਲੇ ਸਥਾਨ ਸਿੱਧੂ ਜੰਕਸ਼ਨ ਸੰਗਰੂਰ ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮਿਸ਼ਨ ਦੇ ਕੌਮੀ ਪ੍ਰਧਾਨ  ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ 16 ਅਪ੍ਰੈਲ ਨੂੰ ਹੋ ਰਹੇ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਵੱਖ ਵੱਖ ਜ਼ਿਲ੍ਹਿਆਂ ਨਾਲ ਸਬੰਧਤ ਚੰਗੀ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਤੇ ਕਲੱਬਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਰੋਹ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੈ ਜਿਸ ਵਿੱਚ ਸ਼ਾਮਿਲ ਹੋਣ ਲਈ ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇਸ਼ ਦੇ ਮਹਾਨਾਇਕ ਹਨ ਜਿਨ੍ਹਾਂ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕਰਕੇ ਸਭਨਾਂ ਨੂੰ ਬਰਾਬਰਤਾ ਦੇ ਅਧਿਕਾਰ ਦਿਵਾਏ ਹਨ, ਜਿਨ੍ਹਾਂ ਦੀ ਬਦੌਲਤ ਅੱਜ ਹਰ ਵਰਗ ਨਾਲ ਸਬੰਧਿਤ ਵਿਅਕਤੀ ਆਪਣੀ ਮਿਹਨਤ ਅਤੇ ਕਾਬਲੀਅਤ ਸਦਕਾ ਹਰ ਮੁਕਾਮ ਹਾਸਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਾਡੇ ਲਈ ਕਿਸੇ ਮਸੀਹਾ ਤੋਂ ਘੱਟ ਨਹੀਂ ਹਨ। ਕੌਮੀ ਪ੍ਰਧਾਨ ਨੇ ਕਿਹਾ ਕਿ ਬਾਬਾ ਸਾਹਿਬ ਦੇ ਮਿਸ਼ਨ ਦਾ ਮੁੱਖ ਏਜੰਡਾ ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਹੈ। ਇਸੇ ਏਜੰਡੇ ਨੂੰ ਲੈਕੇ ਹੀ ਭਾਰਤੀਯ ਅੰਬੇਡਕਰ ਮਿਸ਼ਨ ਪੰਜਾਬ ਦੇ ਨਾਲ ਨਾਲ ਦੇਸ਼ ਹੋਰ ਸੂਬਿਆਂ ਅੰਦਰ ਵੀ ਬੜੀ ਮਜ਼ਬੂਤੀ ਅਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਇੱਕ ਸਮਾਜਿਕ ਜੱਥੇਬੰਦੀ ਹੈ ਜਿਸ ਵਿੱਚ ਹਰ ਵਰਗ ਨਾਲ ਸੰਬੰਧਿਤ ਸਾਥੀ ਮਾਨਵ ਸੇਵਾ ਲਈ ਹਰ ਪੱਧਰ ਤੋਂ ਉੱਪਰ ਉੱਠ ਕੇ ਤਨ ਮਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕੋਈ ਵੀ ਵਿਅਕਤੀ ਸ਼ਾਮਿਲ ਹੋ ਸਕਦਾ ਹੈ। ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਆਗੂ ਹਾਜ਼ਰ ਸਨ।

ਭਾਰਤੀਯ ਅੰਬੇਡਕਰ ਮਿਸ਼ਨ ਦਾ ਸੂਬਾ ਪੱਧਰੀ ਪ੍ਰੋਗਰਾਮ  ਸੰਗਰੂਰ ਚ
  • Title : ਭਾਰਤੀਯ ਅੰਬੇਡਕਰ ਮਿਸ਼ਨ ਦਾ ਸੂਬਾ ਪੱਧਰੀ ਪ੍ਰੋਗਰਾਮ ਸੰਗਰੂਰ ਚ
  • Posted by :
  • Date : अप्रैल 15, 2023
  • Labels :
  • Blogger Comments
  • Facebook Comments

0 comments:

एक टिप्पणी भेजें

Top