ਮਹਾਨ ਸ਼ਹੀਦੀ ਗੁਰਪੁਰਬ 21,22 ਅਤੇ 23 ਮਈ ਨੂੰ।
ਬਰਨਾਲਾ, 8 ਮਈ (ਸੁਖਵਿੰਦਰ ਸਿੰਘ ਭੰਡਾਰੀ) ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਬਰਨਾਲਾ ਵੱਲੋਂ ਇਲਾਕਾ ਨਿਵਾਸੀਆਂ ਅਤੇ ਸਮੂਹ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਮਹਾਨ ਸ਼ਹੀਦੀ ਗੁਰਪੁਰਬ ਵਿਸ਼ਾਲ ਪੱਧਰ ਤੇ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਮਈ 2023 ਦਿਨ ਐਤਵਾਰ ਨੂੰ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਹੋਵੇਗਾ ਅਤੇ 22 ਮਈ ਦਿਨ ਸੋਮਵਾਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਚ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਸ਼ੁਰੂ ਹੋ ਕੇ ਡੇਰਾ ਬਾਬਾ ਗਾਂਧਾ ਸਿੰਘ, ਸੰਘੇੜਾ ਚੌਕ, ਅਗਵਾੜ ਸੰਧੂ ਪੱਤੀ, ਗੁਰਦੁਆਰਾ ਸਿੰਘ ਸਭਾ ਰਵਿਦਾਸੀਆ, ਖੱਦਰ ਭੰਡਾਰ ਵਾਲੀ ਗਲੀ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ, ਰੇਲਵੇ ਸਟੇਸ਼ਨ,ਪੱਕਾ ਕਾਲਜ ਰੋਡ, ਗ਼ਜ਼ਲ ਹੋਟਲ ਵਾਲੀ ਗਲੀ, ਕੇ ਸੀ ਰੋਡ, ਗੁਰਦੁਆਰਾ ਬਾਬਾ ਨਾਮਦੇਵ ਜੀ, ਗੱਡਾ ਖ਼ਾਨਾ ਚੌਕ, ਵਾਲਮੀਕਿ ਚੌਂਕ,ਸੁਪਰਡੈਂਟੀ ਮੁਹੱਲਾ, ਗੁਰਦੁਆਰਾ ਚੁੱਲ੍ਹਾ ਸਾਹਿਬ ਤੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਆ ਕੇ ਸਮਾਪਤੀ ਹੋਵੇਗੀ। ਮਿਤੀ 23 ਮਈ ਦਿਨ ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਹੋਵੇਗੀ। ਇਸ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਢਾਡੀ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗਿਆਨੀ ਕਰਮ ਸਿੰਘ ਭੰਡਾਰੀ ਦੀ ਅਗਵਾਈ ਚ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਹੋਣਗੇ। ਜੇਤੂਆਂ ਨੂੰ ਡਾਕਟਰ ਕੁਲਜੀਤ ਸਿੰਘ ਝਿੰਜਰ ਬਾਜਵਾ ਪੱਤੀ ਵੱਲੋਂ ਇਨਾਮ ਦਿੱਤੇ ਜਾਣਗੇ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਾਧ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਨਗਰ ਕੀਰਤਨ ਦੌਰਾਨ ਵੱਧ ਤੋਂ ਵੱਧ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਅਤੇ ਸੁੰਦਰ ਗੇਟ ਬਣਾ ਕੇ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਸਮੂਹ ਸਾਧ ਸੰਗਤ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।
0 comments:
एक टिप्पणी भेजें