ਮਾਮਲਾ ਦਲਿਤ ਮਹਿਲਾ ਨਾਲ ਨਾਮੀਂ ਜੱਥੇਬੰਦੀ ਦੇ ਆਗੂ ਵੱਲੋਂ ਸਰੀਰਕ ਸਬੰਧ ਬਣਾਉਣ ਦਾ
ਐਸ ਸੀ ਕਮਿਸ਼ਨ ਦੇ ਦਰਬਾਰ ਪੁੱਜਾ ਮਾਮਲਾ
ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਹੁਕਮ
Dr punj
ਤਪਾ ਮੰਡੀ - ਤਪਾ ਮੰਡੀ ਦੇ ਨੇੜਲੇ ਪਿੰਡ ਦੀ ਇੱਕ ਦਲਿਤ ਵਰਗ ਨਾਲ ਸਬੰਧਤ ਮਹਿਲਾ ਵੱਲੋਂ ਕਥਿਤ ਤੌਰ ਤੇ ਇੱਕ ਨਾਲ ਦੇ ਪਿੰਡ ਨਾਲ ਸਬੰਧਤ ਨਾਮੀਂ ਜੱਥੇਬੰਦੀ ਦੇ ਜ਼ਿਲ੍ਹਾ ਆਗੂ ਵੱਲੋਂ ਉਸ ਨੂੰ ਝਾਂਸੇ ਵਿੱਚ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧੀ ਪੀੜਤ ਮਹਿਲਾ ਵੱਲੋਂ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈਕੇ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਬਹੁਤ ਹੀ ਗਰੀਬ ਅਤੇ ਐਸ ਸੀ ਵਰਗ ਨਾਲ ਸਬੰਧਤ ਹੈ ਇੱਕ ਨਾਮੀ ਜੱਥੇਬੰਦੀ ਦੇ ਜ਼ਿਲ੍ਹਾ ਆਗੂ ਵੱਲੋਂ ਉਸ ਨੂੰ ਝਾਂਸੇ ਵਿੱਚ ਦੇ ਕੇ ਉਸ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਕਥਿਤ ਤੌਰ ਤੇ ਕਈ ਵਾਰ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਸਰੀਰਕ ਸਬੰਧ ਬਣਾਏ ਜਾ ਰਹੇ ਹਨ ਅਤੇ ਅਜਿਹੀਆਂ ਨਾ ਕਰਨ ਤੇ ਉਸ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਉਹ ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ ਪਰੰਤੂ ਉਸ ਦੇ ਪੁਲਿਸ ਵੱਲੋਂ ਅਜੇ ਤੱਕ ਬਿਆਨ ਵੀ ਦਰਜ਼ ਨਹੀਂ ਕੀਤੇ ਗਏ ਉਨ੍ਹਾਂ ਮੈਡਮ ਪੂਨਮ ਕਾਂਗੜਾ ਨੂੰ ਕਿਹਾ ਕਿ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਵਿਅਕਤੀ ਦੀ ਉਚ ਅਧਿਕਾਰੀਆਂ ਤੱਕ ਚੰਗੀ ਪਹੁੰਚ ਹੈ ਜਿਸ ਕਾਰਨ ਉਹ ਐਸ ਸੀ ਕਮਿਸ਼ਨ ਤੋਂ ਹੀ ਇੰਨਸਾਫ ਦੀ ਉਮੀਦ ਕਰਦੀ ਹੈ ਜਿਸ ਦੇ ਚਲਦਿਆਂ ਮੈਡਮ ਪੂਨਮ ਕਾਂਗੜਾ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਹੁਕਮ ਦਿੱਤੇ ਉਨ੍ਹਾਂ ਕਿਹਾ ਕਿ ਐਸ ਸੀ ਵਰਗ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਹਮੇਸ਼ਾ ਤਤਪਰ ਹੈ ਐਸ ਸੀ ਵਰਗ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਤੰਗ ਪ੍ਰੇਸਾਨ ਕਰਨ ਜਾ ਉਨ੍ਹਾਂ ਦਾ ਕਿਸੇ ਵੀ ਤਰ੍ਹਾਂ ਦਾ ਸ਼ੋਸਣ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
0 comments:
एक टिप्पणी भेजें