Contact for Advertising

Contact for Advertising

Latest News

शनिवार, 27 मई 2023

*ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ*

 *ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ*

ਕਮਲੇਸ਼ ਗੋਇਲ ਖਨੌਰੀ 

ਪਟਿਆਲਾ 27 ਮਈ -   ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਜੀ ਦੀ ਯੋਗ ਅਗਵਾਈ ਅਧੀਨ ਬੱਚਿਆਂ ਦੀ ਸੁਰੱਖਿਆ ਸਬੰਧੀ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਇਕ ਰੋਜ਼ਾ ਸੈਮੀਨਾਰ ਲਗਾਇਆ। ਜਿਸ ਵਿੱਚ ਮੈਡਮ ਮਾਨੀ ਅਰੋੜਾ ਜੀ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੇ ਸ਼ਮੂਲੀਅਤ ਕੀਤੀ। ਜਿਲਾ ਚਾਇਲਡ ਪਰੋਟੈਕਸ਼ਨ ਅਫਸਰ ਸ਼ਾਇਨਾ ਕਪੂਰ ਵੱਲੋਂ ਵਿਦਿਆਰਥੀਆਂ ਨੂੰ POSCO  ਐਕਟ  ਬਾਰੇ ਅਤੇ Good bad Touch ਬਾਰੇ ਜਾਣਕਾਰੀ ਦਿੱਤੀ ਗਈ। ਐਡਵੋਕੇਟ  ਤਨੁਜ ਸ਼ਰਮਾ ਬੱਚਿਆਂ ਨੂੰ ਉਨ੍ਹਾਂ ਦੀ ਸੁਰੱਖਿਆ ਸਬੰਧੀ ਵੱਖ-ਵੱਖ ਨਿਯਮਾਂ ਦੀ ਜਾਣਕਾਰੀ ਦਿੱਤੀ। ਮੈਡਮ ਮਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸੁਰੱਖਿਆ ਸਬੰਧੀ ਮਿਲਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਇਨ੍ਹਾਂ ਦਾ ਲਾਭ ਉਠਾਉਣ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਸ਼ਨ ਪੁੱਛਣ ਲਈ ਵੀ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਜਨੀਸ਼ ਗੁਪਤਾ ਜੀ ਨੇ ਬੱਚਿਆਂ ਨੂੰ ਉਨ੍ਹਾਂ ਦੇ ਸੁਰੱਖਿਆ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਆਪਣੀ ਸੁਰੱਖਿਆ ਸਬੰਧੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ।  ਸ੍ਰੀ ਅਕਸ਼ੈ ਕੁਮਾਰ  ਮੀਡੀਆ ਕੋਆਰਡੀਨੇਟਰ ਨੇ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕਰਦੇ ਹੋਏ ਸਫਲਤਾਪੂਰਵਕ ਸਟੇਜ ਦੀ ਕਮਾਨ ਸੰਭਾਲੀ।

 *ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ*
  • Title : *ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ*
  • Posted by :
  • Date : मई 27, 2023
  • Labels :
  • Blogger Comments
  • Facebook Comments

0 comments:

एक टिप्पणी भेजें

Top