ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਬਚਪਨ ਦੀ ਤਸਵੀਰ ਜਥੇਬੰਦੀ ਨੇ ਕੀਤੀ ਰਿਲੀਜ਼।
Dr Rakesh Punj
Keshav vardaan Punj
300 ਸਾਲਾ ਸ਼ਤਾਬਦੀ ਨੂੰ ਸਮਰਪਿਤ ਕੀਤਾ ਕਲੰਡਰ ਜ਼ਾਰੀ।
300 ਸਾਲਾ ਸ਼ਤਾਬਦੀ ਮਨਾਵਾਂਗੇ 31 ਦਸੰਬਰ ਤੱਕ- ਰਾਮਗੜ੍ਹੀਆ।
ਧਨੌਲਾ 5 ਮਈ (0000)- ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਸਿੱਖ ਜਗਤ ਦੁਨੀਆ ਭਰ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾ ਰਿਹਾ ਹੈ।
ਅੱਜ ਸਥਾਨਕ ਵਿਖੇ ਰਾਮਗੜ੍ਹੀਆ ਭਾਈਚਾਰੇ ਦੀ ਆਪਣੀ ਸੰਸਥਾ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵੱਲੋਂ ਮਹਾਰਾਜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਖ਼ੂਨਦਾਨ ਕੈਂਪ ਲਾ ਕੇ ਅਤੇ ਸ਼ਤਾਬਦੀ ਨੂੰ ਸਮਰਪਿਤ ਕਲੰਡਰ ਜਾਰੀ ਕਰਕੇ ਮਨਾਇਆ ਗਿਆ। ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਨੇ ਦੱਸਿਆ ਕਿ ਪੰਜਾਬ ਭਰ ਵਿੱਚ 31 ਦਸੰਬਰ ਤੱਕ ਹਰ ਮਹੀਨੇ ਦੀ 5 ਤਰੀਖ ਨੂੰ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅੰਦਰ ਲਗਾਤਾਰ ਖੂਨਦਾਨ ਕੈਂਪ ਲੱਗਣਗੇ। ਅੱਜ ਪਹਿਲੇ ਕੈਂਪ ਦੌਰਾਨ 53 ਮੈਬਰਾਂ ਵੱਲੋੰ ਖ਼ੂਨਦਾਨ ਕੀਤਾ ਗਿਆ ਹੈ। ਇਸ ਸਮਾਗਮ ਦੌਰਾਨ ਸੂਬਾ ਟੀਮ ਵਿੱਚ ਵਾਧਾ ਕਰਦਿਆਂ ਸੂਬੇ ਦਾ ਮੁੱਖ ਬੁਲਾਰਾ ਰਾਮ ਸਿੰਘ ਧੀਮਾਨ, ਸੂਬਾ ਮੀਤ ਪ੍ਰਧਾਨ ਪਰਵਿੰਦਰ ਸਿੰਘ ਰੁਪਾਲ, ਗੁਰਪ੍ਰੀਤ ਸਿੰਘ ਮਾਨਸਾ ਅਤੇ ਸੂਬੇ ਦਾ ਮੁੱਖ ਸਲਾਹਕਾਰ ਪ੍ਰਦੀਪ ਧੀਮਾਨ ਨੂੰ ਨਿਯੁਕਤ ਕੀਤਾ ਗਿਆ ਹੈ। ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵੱਲੋੰ ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਅਤੇ ਉਹਨਾਂ ਦੇ ਪਿਤਾ ਗਿਆਨੀ ਭਗਵਾਨ ਸਿੰਘ ਜੀ ਨਾਲ ਚਾਰੇ ਭਰਾਵਾਂ ਦੀ ਤਸਵੀਰ ਰਿਲੀਜ਼ ਕੀਤੀ। ਤਸਵੀਰ ਦੀ ਘੁੰਡ ਚੁਕਾਈ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਟੀਮ ਨੇ ਕੀਤੀ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਜ਼ਿਲਾ ਬਰਨਾਲਾ ਵਿੱਚ ਤਾਇਨਾਤ ਰਾਮਗੜ੍ਹੀਆ ਭਾਈਚਾਰੇ ਦੇ ਮੁਲਾਜ਼ਮਾਂ ਦਾ ਅਤੇ ਆਈ ਡਾਕਟਰਾਂ ਦੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ। ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਰੁਪਾਲ ਅਤੇ ਚੇਅਰਮੈਨ ਜਸਵੀਰ ਸਿੰਘ ਜਗਦਿੳ ਨੇ ਆਏ ਸਾਰੇ ਮੈਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲਾ ਬਰਨਾਲਾ, ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਚੰਡੀਗੜ੍ਹ ਤੋੰ ਵੱਡੀ ਗਿਣਤੀ ਵਿੱਚ ਆਗੂ ਸਹਿਬਾਨ ਪਹੁੰਚੇ ਸਨ।
0 comments:
एक टिप्पणी भेजें