Contact for Advertising

Contact for Advertising

Latest News

शुक्रवार, 26 मई 2023

*ਬੱਚਿਆਂ ਨੂੰ ਆਵਾਜਾਈ ਨਿਯਮਾਂ ਅਤੇ ਪੀੜਤਾਂ ਨੂੰ ਬਚਾਉਣ ਲਈ ਕੀਤਾ ਜਾਗਰੂਕ

 *ਬੱਚਿਆਂ ਨੂੰ ਆਵਾਜਾਈ ਨਿਯਮਾਂ ਅਤੇ ਪੀੜਤਾਂ ਨੂੰ ਬਚਾਉਣ ਲਈ ਕੀਤਾ  ਜਾਗਰੂਕ * 

         

   ਕਮਲੇਸ਼ ਗੋਇਲ ਖਨੌਰੀ 

 ਖਨੌਰੀ 26 ਮਈ -  ਭਾਰਤ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ ਪੁਲਿਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੀਲ ਖਾਨਾ ਵਿਖੇ ਪ੍ਰਿੰਸੀਪਲ ਡਾਕਟਰ ਰਜਨੀਸ਼ ਗੁਪਤਾ ਦੀ ਸਰਪ੍ਰਸਤੀ ਹੇਠ ਬੱਚਿਆਂ ਦੇ ਪੇਂਟਿੰਗ ਅਤੇ ਸਲੋਗਨ ਲਿੱਖਣ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਨੂੰ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਬਾਰੇ ਅਤੇ ਜ਼ਖਮੀਆਂ ਦੀ ਮਦਦ ਕਰਨ ਫਾਇਰ ਸੇਫਟੀ ਬਾਰੇ ਜਾਣਕਾਰੀ ਦੇਕੇ ਅਸੀਂ ਇਨ੍ਹਾਂ ਨੂੰ ਦੇਸ਼ ਦੇ ਵਫ਼ਾਦਾਰ ਨਾਗਰਿਕ ਅਤੇ ਪੀੜਤਾਂ ਦੇ ਮਦਦਗਾਰ ਦੋਸਤ ਬਣਾ ਰਹੇ ਹਾਂ,‌ਜਿਸ ਹਿੱਤ ਯੂ ਐੱਨ ਗਲੋਬਲ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੇ ਇੰਸਪੈਕਟਰ ਕਰਮਜੀਤ ਕੌਰ ਇੰਚਾਰਜ ਟਰੇਫਿਕ ਸਿੱਖਿਆ ਸੈਲ ਨੇ ਵਿਦਿਆਰਥੀਆਂ ਨੂੰ ਹਾਦਸਿਆਂ ਨਸ਼ਿਆਂ ਅਤੇ ਅਪਰਾਧਾਂ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਅਤੇ ਸੜਕਾਂ ਤੇ ਚਲਦੇ ਸਮੇਂ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਮਰਿਆਦਾਵਾਂ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ। ਨਾਬਾਲਗਾਂ ਨੂੰ ਸਾਇਕਲ ਚਲਾਉਣ ਜਾਂ ਪੈਦਲ ਸਕੂਲ ਆਉਂਣ ਦੇ ਲਾਭ ਦੱਸੇ। ਟਰੇਫਿਕ ਮਾਰਸ਼ਲ ਅਤੇ ਰੈਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਸ੍ਰੀ ਕਾਕਾ ਰਾਮ ਵਰਮਾ ਨੇ ਜ਼ਖਮੀਆਂ ਨੂੰ ਫਸਟ ਏਡ ਸੀ ਪੀ ਆਰ ਕਰਨ ਅਤੇ ਬੱਚਿਆਂ ਨੂੰ ਸਿਹਤਮੰਦ ਤਦਰੁੰਸਤ ਖੁਸ਼ਹਾਲ ਸੁਰੱਖਿਅਤ ਰਹਿਣ ਅਤੇ ਮਾਪਿਆਂ ਅਧਿਆਪਕਾਂ ਅਤੇ ਦੇਸ਼ ਦੇ ਨਿਯਮਾਂ ਕਾਨੂੰਨਾਂ ਅਸੂਲਾਂ ਦੀ ਪਾਲਣਾ ਕਰਨ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਉਪਕਾਰ ਸਿੰਘ ਪ੍ਰਧਾਨ ਗਿਆਨ ਜਯੋਤੀ ਐਜ਼ੂਕੇਸ਼ਨਲ ਸੁਸਾਇਟੀ ਨੇ ਜੇਤੂ ਵਿਦਿਆਰਥੀਆਂ ਨੂੰ ਮੋਮੈਟੋ ਦੇਕੇ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਸ਼੍ਰੀ ਰਜਨੀਸ਼ ਗੁਪਤਾ ਜੀ, ਉਪਕਾਰ ਸਿੰਘ, ਸ੍ਰੀ ਕਾਕਾ ਰਾਮ ਵਰਮਾ ਅਤੇ ਸਕੂਲ ਸਟਾਫ ਵਲੋਂ ਇੰਸਪੈਕਟਰ ਕਰਮਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਕਿਉਂਕਿ ਕਰਮਜੀਤ ਕੌਰ ਫੀਲ ਖਾਨਾ ਸਕੂਲ ਦੀ ਹੋਣਹਾਰ ਅਤੇ ਸਰਵੋਤਮ ਅੱਤਰ ਰਾਸ਼ਟਰੀ ਖਿਡਾਰਨ ਰਹੀ ਹੈ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਸਨਮਾਨ ਦਿੱਤਾ ਗਿਆ ਹੈ। ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੀੜਤਾਂ ਦੀ ਮਦਦ ਕਰਨ ਦੀ ਕਸਮ ਚੁਕਾਈ ਗਈ।

 *ਬੱਚਿਆਂ ਨੂੰ ਆਵਾਜਾਈ ਨਿਯਮਾਂ ਅਤੇ ਪੀੜਤਾਂ ਨੂੰ ਬਚਾਉਣ ਲਈ ਕੀਤਾ  ਜਾਗਰੂਕ
  • Title : *ਬੱਚਿਆਂ ਨੂੰ ਆਵਾਜਾਈ ਨਿਯਮਾਂ ਅਤੇ ਪੀੜਤਾਂ ਨੂੰ ਬਚਾਉਣ ਲਈ ਕੀਤਾ ਜਾਗਰੂਕ
  • Posted by :
  • Date : मई 26, 2023
  • Labels :
  • Blogger Comments
  • Facebook Comments

0 comments:

एक टिप्पणी भेजें

Top