Contact for Advertising

Contact for Advertising

Latest News

शुक्रवार, 19 मई 2023

*ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਸਕੂਲ ਪਟਿਆਲਾ ਵੱਲੋੰ ਨੌਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬੀ ਯੂਨੀਵਰਸਿਟੀ ਵਿਖੇ ਗਿਆ

 *ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਸਕੂਲ ਪਟਿਆਲਾ ਵੱਲੋੰ ਨੌਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬੀ ਯੂਨੀਵਰਸਿਟੀ ਵਿਖੇ ਗਿਆ*







*ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਡਾਕੂਮੈੰਟਰੀ ਫਿਲਮ ਦਿਖਾਈ*

   ਕਮਲੇਸ਼ ਗੋਇਲ ਖਨੌਰੀ 

 ਪਟਿਆਲਾ - 19 ਮਈ -  ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਸਕੂਲ ਪਟਿਆਲਾ ਵੱਲੋੰ  ਨੌਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਦੀ ਯੋਗ  ਅਗਵਾਈ ਵਿਖੇ ਗਿਆ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਪੰਜਾਬੀ ਯੂਨੀਵਰਸਿਟੀ ਵੱਲੋੰ ਵਿਸ਼ੇਸ਼ ਤੌਰ ਤੇ ਆਈ ਬਸ ਨੂੰ ਰਵਾਨਾ ਕੀਤਾ। ਇਸ ਮੌਕੇ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋੰ ਵਿਦਿਆਰਥੀਆਂ ਨੂੰ ਵਾਰਿਸ ਭਵਨ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਆਧਾਰਿਤ ਫਿਲਮ ਦਿਖਾਈ ਗਈ। ਇਸ ਮੌਕੇ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਚੇਅਰਮੈਨ ਡਾ.ਭੀਮਇੰਦਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚਲਣਾ ਚਾਹੀਦਾ ਹੈ ਤੇ ਉਸਾਰੂ ਸਾਹਿਤ ਪੜਨਾ ਚਾਹੀਦਾ ਹੈ। ਇਸ ਮੌਕੇ ਤੇ ਪ੍ਰਸਿੱਧ ਲੇਖਕ,ਸਮਾਜ ਸੇਵਕ ਤੇ ਰਿਟਾਇਰਡ ਅਧਿਆਪਕ ਮੋਹਨ ਸ਼ਰਮਾ ਮੁੱਖ ਮਹਿਮਾਨ ਦੇ ਤੌਰ ਤੇ ਵਿਸ਼ੇਸ਼ ਤੌਰ ਤੇ ਪਹੁੰਚੇ। ਮੁੱਖ ਮਹਿਮਾਨ ਮੋਹਨ ਸ਼ਰਮਾ ਨੇ ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਦੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਵਧੀਆ ਜ਼ਿੰਦਗੀ ਜਿਉਣ ਲਈ ਚੰਗੀ ਸਿਹਤ ਤੇ ਪੜਾਈ ਦਾ ਜ਼ਿਕਰ ਕੀਤਾ।

ਇਸ ਮੌਕੇ ਤੇ ਡਾ.ਭੀਮਇੰਦਰ ਵੱਲੋੰ ਐਮੀਨੈੰਸ ਸਕੂਲ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਤੇ ਮੈਗਜ਼ੀਨ ਭੇੰਟ ਕਰ ਕੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਯੂਨੀਵਰਸਿਟੀ ਪ੍ਰਸ਼ਾਸ਼ਨ ਵਿਸ਼ੇਸ਼ ਤੌਰ ਤੇ ਡਾ.ਭੀਮਇੰਦਰ ਦਾ ਧੰਨਵਾਦ ਕੀਤਾ ਤੇ ਅਕਸ਼ੈ ਕੁਮਾਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋੰ ਵਿਦਿਆਰਥੀਆਂ ਲਈ ਦੁਪਹਿਰ ਦੇ ਖਾਣੇ ਅਤੇ ਬਸ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਵਾਰਿਸ ਭਵਨ,ਲਾਇਬ੍ਰੇਰੀ,ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ,ਕਲਾ ਭਵਨ,ਹਿਸਟਰੀ ਵਿਭਾਗ,ਪੰਜਾਬੀ ਵਿਭਾਗ,ਸਾਇੰਸ ਵਿਭਾਗ ਆਦਿ ਦਿਖਾਏ ਗਏ। ਵਿਦਿਆਰਥੀਆਂ ਨੇ ਬਹੁਤ ਹੀ ਉਤਸਕੁਤਾ ਨਾਲ ਯੂਨੀਵਰਸਿਟੀ ਦੇ ਵਿੱਦਿਅਕ ਟੂਰ ਦਾ ਆਨੰਦ ਮਾਣਿਆ। ਇਸ ਮੌਕੇ ਤੇ ਲੈਕਚਰਾਰ ਧਰਮਿੰਦਰ ਸਿੰਘ, ਮੈਡਮ ਗੁਰਪ੍ਰੀਤ ਟਿਵਾਣਾ ਅਤੇ ਮੈਡਮ ਗੁਰਪ੍ਰੀਤ ਥਿੰਦ ਮੌਜੂਦ ਸਨ।

ਇਸ ਮੌਕੇ ਤੇ ਰਿਸਰਚ ਸਕਾਲਰ ਗੁਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਬਾਰੇ ਭਰਪੂਰ ਜਾਣਕਾਰੀ ਦਿੱਤੀ।

 *ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਸਕੂਲ ਪਟਿਆਲਾ ਵੱਲੋੰ ਨੌਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬੀ ਯੂਨੀਵਰਸਿਟੀ ਵਿਖੇ ਗਿਆ
  • Title : *ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਸਕੂਲ ਪਟਿਆਲਾ ਵੱਲੋੰ ਨੌਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੰਜਾਬੀ ਯੂਨੀਵਰਸਿਟੀ ਵਿਖੇ ਗਿਆ
  • Posted by :
  • Date : मई 19, 2023
  • Labels :
  • Blogger Comments
  • Facebook Comments

0 comments:

एक टिप्पणी भेजें

Top