Contact for Advertising

Contact for Advertising

Latest News

बुधवार, 31 मई 2023

* ਸਿਹਤ ਬਲਾਕ ਮੂਨਕ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ

 * ਸਿਹਤ ਬਲਾਕ ਮੂਨਕ ਮਨਾਇਆ  ਗਿਆ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ

   ਕਮਲੇਸ਼ ਗੋਇਲ ਖਨੌਰੀ 

ਮੂਨਕ  31 ਮਈ  - ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸੈਨੀ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਯੋਗ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਈ.ਸੀ. ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ। ਤੰਬਾਕੂ ਦੀ ਵਰਤੋਂ ਜਨ ਸਿਹਤ ਲਈ ਹਾਨੀਕਰਕ ਹੈ। ਤੰਬਾਕੂ ਦੀ ਵਰਤੋਂ ਨੂੰ ਵਿਸ਼ਵ ਪੱਧਰ 'ਤੇ ਜਨ ਸਿਹਤ ਲਈ ਵੱਡਾ ਖ਼ਤਰਾ ਦੱਸਦਿਆਂ ਉਨ੍ਹਾਂ ਕਿਹਾ ਕਿ ਧੂੰਏਂ ਰਹਿਤ ਤੰਬਾਕੂ ਦਾ ਸੇਵਨ ਕਰਨ ਵਾਲੇ ਸਭ ਤੋਂ ਪਹਿਲਾਂ ਘਾਤਕ ਬਿਮਾਰੀਆਂ ਅਤੇ ਜਲਦੀ ਮੌਤ ਦਾ ਸ਼ਿਕਾਰ ਹੁੰਦੇ ਹਨ ਅਤੇ ਦੂਜਾ ਉਪਭੋਗਤਾਵਾਂ ਵਿੱਚ ਜਨਤਕ ਥਾਵਾਂ 'ਤੇ ਥੁੱਕਣ ਦਾ ਰੁਝਾਨ ਹੁੰਦਾ ਹੈ, ਜਿਸ ਕਾਰਨ ਇਹ ਸਿਹਤ ਲਈ ਖਾਸ ਤੌਰ 'ਤੇ ਛੂਤ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਵਧਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ 'ਤੇ ਤੰਬਾਕੂ ਦੀ ਵਰਤੋਂ ਜਾਂ ਥੁੱਕਣ ਤੋਂ ਗੁਰੇਜ਼ ਕਰਨ ਕਿਉਂਕਿ ਭਾਰਤੀ ਦੰਡਾਵਲੀ 1860 ਦੀ ਧਾਰਾ 268, 269 ਅਤੇ 278 ਤਹਿਤ ਇਸ ਦੀ ਮਨਾਹੀ ਹੈ। ਇਸ ਮੁਹਿੰਮ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤੰਬਾਕੂ ਰੋਕੂ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ ਮਾਹਿਰ ਡਾਕਟਰਾਂ ਦੀ ਮੁਫਤ ਸਲਾਹ ਸੇਵਾਵਾਂ ਅਤੇ ਦਵਾਈਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

 * ਸਿਹਤ ਬਲਾਕ ਮੂਨਕ ਮਨਾਇਆ  ਗਿਆ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ
  • Title : * ਸਿਹਤ ਬਲਾਕ ਮੂਨਕ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ
  • Posted by :
  • Date : मई 31, 2023
  • Labels :
  • Blogger Comments
  • Facebook Comments

0 comments:

एक टिप्पणी भेजें

Top