ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਕਿਹਾ, ਸ਼ਹਿਰ ਵਾਸੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ’ਚ ਕਰਨ ਸਹਿਯੋਗ
-ਸਾਲਿਡ ਵੇਸਟ ਮੈਨੇਜਮੈਂਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਹੁਸ਼ਿਆਰਪੁਰ= ਦਲਜੀਤ ਅਜਨੋਹਾ
ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਮੁਆਇਨਾ ਕੀਤਾ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਸਹਿਯੋਗ ਦੇਣ ਅਤੇ ਕੂੜਾ ਸੜਕ ’ਤੇ ਨਾ ਸੁੱਟਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਲੋਕਾਂ ਦੇ ਚਲਾਨ ਕੱਟਣਾ ਨਹੀਂ ਬਲਕਿ ਸ਼ਹਿਰ ਵਿੱਚ ਸਫ਼ਾਈ ਨੂੰ ਕਾਇਮ ਰੱਖਣਾ ਹੈ ਪਰ ਜੇਕਰ ਕੋਈ ਵਿਅਕਤੀ ਖੁੱਲ੍ਹੇ ਵਿੱਚ ਕੂੜਾ ਸੁੱਟਦਾ ਪਾਇਆ ਗਿਆ ਤਾਂ ਉਸ ਤਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ ਪਰ ਨਗਰ ਨਿਗਮ ਦਾ ਇਹ ਉਪਰਾਲਾ ਉਦੋਂ ਹੀ ਸਫ਼ਲ ਹੋ ਸਕਦਾ ਹੈ ਜਦੋਂ ਸ਼ਹਿਰ ਵਾਸੀ ਪੂਰਨ ਸਹਿਯੋਗ ਦੇਣ। ,
0 comments:
एक टिप्पणी भेजें