ਡਿਪਟੀ ਕਮਿਸ਼ਨਰ ਵੱਲੋਂ ਢਿਲਵਾਂ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ
ਕੱਲ੍ਹ ਤੋਂ ਸ਼ੁਰੂ ਹੋਣਗੀਆਂ ਸਿਹਤ ਸੇਵਾਵਾਂ
ਢਿਲਵਾਂ /ਕਪੂਰਥਲਾ /ਕੇਸ਼ਵ ਵਰਦਾਨ ਪੁੰਜ/ਡਾ ਰਾਕੇਸ਼ ਪੁੰਜ
ਵਧੀਕ ਡਿਪਟੀ ਕਮਿਸ਼ਨਰ (ਜ ) ਸ੍ਰੀ ਸਾਗਰ ਸੇਤੀਆ ਵਲੋਂ ਅੱਜ ਢਿਲਵਾਂ ਵਿਖੇ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 5 ਮਈ ਤੋਂ ਇਹ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਪਹਿਲਾਂ ਵੀ 17 ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਰਹੇ ਹਨ,ਜਦਕਿ ਢਿਲਵਾਂ ਵਿਖੇ ਇਸਦੀ ਸ਼ੁਰੂਆਤ ਨਾਲ ਸਥਾਨਕ ਕਸਬੇ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਆਮ ਆਦਮੀ ਕਲੀਨਿਕ ਵਿਚ ਜਿੱਥੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦਿੰਦੇ ਹਨ ਉੱਥੇ ਹੀ 45 ਤੋਂ ਵੱਧ ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫਤ ਹੁੰਦੇ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਢਿਲਵਾਂ ਵਿਖੇ ਸ਼ੁਰੂ ਹੋਣ ਵਾਲਾ 18ਵਾਂ ਕਲੀਨਿਕ ਹੋਵੇਗਾ।ਹੁਣ ਤੱਕ 60 ਹਜ਼ਾਰ ਤੋਂ ਵੱਧ ਲੋਕ ਇਨਾਂ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਲੀਨਿਕ ਦੀ ਸ਼ੁਰੂਆਤ ਸਬੰਧੀ ਲੋੜੀਂਦੀਆਂ ਤਿਆਰੀਆਂ ਤੁਰੰਤ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਕਰਨਾ ਨਾ ਪਵੇ।
ਇਸ ਮੌਕੇ ਐਸ.ਡੀ.ਐਮ ਕਪੂਰਥਲਾ ਲਾਲ ਵਿਸ਼ਵਾਸ਼ ਬੈਂਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਫੋਟੋ ਕਪੈਸ਼ਨ- ਢਿਲਵਾਂ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ( ਜ )ਸ੍ਰੀ ਸਾਗਰ ਸੇਤੀਆ ਅਤੇ ਐਸ.ਡੀ,ਐਮ ਕਪੂਰਥਲਾ ਲਾਲ ਵਿਸ਼ਵਾਸ਼ ਬੈਂਸ
0 comments:
एक टिप्पणी भेजें