ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਮਿਸ਼ਨ ਲਾਈਫ਼ ਗਤੀਵਿਧੀਆਂ ਤਹਿਤ ਪੌਦੇ ਲਗਾਏ।
ਬਰਨਾਲਾ,20 ਮਈ (ਸੁਖਵਿੰਦਰ ਸਿੰਘ ਭੰਡਾਰੀ) ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਰਬਜੀਤ ਸਿੰਘ ਤੂਰ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਹਰਮਨਜੀਤ ਸਿੰਘ ਦੀ ਸੁਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਮਿਸ਼ਨ ਲਾਈਫ਼ ਗਤੀਵਿਧੀਆਂ ਤਹਿਤ ਸਕੂਲ ਵਿੱਚ ਪੌਦੇ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਹਰਮਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਆਲਮੀ ਤਪਸ਼ ਬਾਰੇ ਦੱਸਦਿਆਂ ਰੁੱਖਾਂ ਦੀ ਵਾਤਾਵਰਣ ਵਿੱਚ ਅਹਿਮ ਭੂਮਿਕਾ ਬਾਰੇ ਦੱਸਿਆ ਗਿਆ। ਰੁੱਖਾਂ ਦੀ ਅੰਨ੍ਹੇਵਾਹ ਕਟਾਈ ਰੋਕਣ ਅਤੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਅਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਇਸ ਮੌਕੇ ਮੌਜੂਦ ਪਤਵੰਤਿਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਤੋਂ ਇਲਾਵਾ ਸਕੂਲ ਵਿੱਚ ਵਾਤਾਵਰਣ ਸੰਭਾਲ ਸੰਬੰਧੀ ਕੁਇਜ਼ ਅਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ । ਇਸ ਉਪਰੰਤ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਉਨ੍ਹਾਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਦਿੱਤੇ ਗਏ। ਇਸ ਮੌਕੇ ਕਰਮਜੀਤ ਸਿੰਘ ਲੈਕਚਰਰ, ਜਸਵਿੰਦਰ ਸਿੰਘ ਲੈਕਚਰਰ, ਜਸਪਾਲ ਕੌਰ ਲੈਕਚਰਰ, ਅਮਨਦੀਪ ਸਿੰਘ ਪੰਜਾਬੀ ਮਾਸਟਰ, ਦੁੱਖਭੰਜਨ ਸਿੰਘ ਸਾਇੰਸ ਮਾਸਟਰ, ਸਤਿੰਦਰ ਕੌਰ ਸਾਇੰਸ ਮਿਸਟ੍ਰੈੱਸ, ਗੁਰਪ੍ਰੀਤ ਸਿੰਘ ਡੀ ਪੀ ਈ ਆਦਿ ਹੋਰ ਸਟਾਫ਼ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
0 comments:
एक टिप्पणी भेजें