* ਸਿਹਤ ਬਲਾਕ ਮੂਨਕ ਮਨਾਇਆ ਗਿਆ ਵਿਸ਼ਵ ਥੈਲੇਸੀਮੀਆਂ ਜਾਗਰੂਕਤਾ ਦਿਵਸ ਲਈ ਜਾਗਰੂਕਤਾ ਜਰੂਰੀ
** ਥੈਲੇਸੀਮਿਆ ਇੱਕ ਗੰਭੀਰ ਖਾਨਦਾਨੀ ਰੋਗ
ਕਮਲੇਸ਼ ਗੋਇਲ ਖਨੌਰੀ
ਮੂਨਕ - 08 ਮਈ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸੈਨੀ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਯੋਗ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਸ਼ਵ ਥੈਲੇਸੀਮੀਆਂ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਈ.ਸੀ. ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਥੈਲੇਸੀਮਿਆ ਇੱਕ ਗੰਭੀਰ ਖਾਨਦਾਨੀ ਰੋਗ ਹੈ ਜਿਸ ਵਿੱਚ ਪੀੜਤ ਵਿਅਕਤੀ ਵਿੱਚ ਖੂਨ ਦੇ ਨਾਲ ਨਾਲ ਸੈੱਲ ਬਣਾਉਣ ਦੀ ਸ਼ਕਤੀ ਵੀ ਘਟ ਜਾਂਦੀ ਹੈ ਅਤੇ ਹੌਲੀ-ਹੌਲੀ ਖਤਮ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਵਿਅਕਤੀ ਦੇ ਸਰੀਰਕ ਵਿਕਾਸ ਵਿੱਚ ਦੇਰੀ ਹੁੰਦੀ ਹੈ, ਮਰੀਜ਼ ਬਹੁਤ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ, ਉਸ ਦੇ ਚਿਹਰੇ ਦੀ ਬਣਾਵਟ ਵਿੱਚ ਬਦਲਾਵ ਆ ਜਾਂਦਾ ਹੈ ਅਤੇ ਚਮੜੀ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ। ਪੇਸ਼ਾਬ ਗਾੜਾ ਆਉਂਦਾ ਹੈ ਅਤੇ ਤਿੱਲੀ ਦਾ ਸਰੂਪ ਵੀ ਵੱਧ ਜਾਂਦਾ ਹੈ। ਇਸ ਰੋਗ ਦੇ ਮਰੀਜ਼ ਨੂੰ ਹਰ 15-20 ਦਿਨਾਂ ਦੇ ਬਾਅਦ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਰੋਗ ਦੀ ਜਾਂਚ ਮੈਡੀਕਲ ਕਾਲਜ ਅਮ੍ਰਿਤਸਰ, ਪਟਿਆਲਾ, ਫਰੀਦਕੋਟ, ਏਮਸ ਬਠਿੰਡਾ ਅਤੇ ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਉਪਲੱਬਧ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਦਾ ਖਾਸ ਕਰ ਪਹਿਲੀ ਤਿਮਾਹੀ ਵਿੱਚ, ਵਿਆਹ ਲਾਇਕ ਜੋੜਿਆਂ, ਜਿਨ੍ਹਾਂ ਦਾ ਅਨੀਮੀਆ ਠੀਕ ਨਹੀਂ ਹੋ ਰਿਹਾ ਹੋਵੇ ਉਨ੍ਹਾਂ ਦੀ ਜਾਂਚ ਅਤੇ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰ ਦੁਆਰਾ ਥੈਲੇਸੀਮਿਆ ਦੇ ਮਰੀਜਾਂ ਨੂੰ ਸਰਕਾਰੀ ਬਲੱਡ ਬੈਂਕਾਂ ਤੋਂ ਮੁਫ਼ਤ ਖੂਨ ਉਪਲੱਬਧ ਕਰਵਾਇਆ ਜਾਂਦਾ ਹੈ l ਆਰ.ਬੀ.ਐਸ.ਕੇ.ਪ੍ਰੋਗਰਾਮ ਅਧੀਨ ਸਾਰੇ 0-18 ਸਾਲ ਤੱਕ ਦੇ ਬੱਚਿਆਂ ਦਾ ਸਾਲ ਵਿੱਚ ਇੱਕ ਵਾਰ ਮੁਫਤ ਅਨੀਮੀਆ ਜਾਂਚ ਕਰਕੇ ਇਲਾਜ ਕੀਤਾ ਜਾਂਦਾ ਹੈ ।
0 comments:
एक टिप्पणी भेजें