ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਛਾਉਣੀ ਕਲਾਂ ’ਚ 24 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
-ਕਿਹਾ, ਨੌਜਵਾਨਾਂ ਨੂੰ ਖੇਡਾਂ ’ਚ ਅੱਗੇ ਵਧਾਉਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ ਬਾਕੀ
ਹੁਸ਼ਿਆਰਪੁਰ=ਦਲਜੀਤ ਅਜਨੋਹਾ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਇਥੋਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਜ਼ਨ ਹੈ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰਨ। ਉਹ ਪਿੰਡ ਛਾਉਣੀ ਕਲਾਂ ਵਿੱਚ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਰਾਸ਼ੀ ਵਿਚੋਂ 2.01 ਲੱਖ ਰੁਪਏ ਪੀਣ ਵਾਲੇ ਪਾਣੀ, 5.43 ਲੱਖ ਰੁਪਏ ਗਲੀਆਂ ਨਾਲੀਆਂ, 2.76 ਲੱਖ ਰੁਪਏ ਗੰਦੇ ਪਾਣੀ ਦੀ ਨਿਕਾਸੀ, 12 ਲੱਖ ਰੁਪਏ ਫੁੱਟਬਾਲ ਗਰਾਊਂਡ ਲਈ ਅਤੇ 1.68 ਲੱਖ ਰੁਪਏ ਲਾਈਟਾਂ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫੁੱਟਬਾਲ ਗਰਾਊਂਡ ਦੀ ਚਾਰਦੀਵਾਰੀ ਵੀ ਜਲਦ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਸਪੋਰਟਸ ਸ਼ੂਜ਼ ਵੀ ਭੇਟ ਕੀਤੇ ਗਏ।
ਇਸ ਮੌਕੇ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਕਸੀਅਨ ਸਿਮਰਨਜੀਤ ਸਿੰਘ, ਡੀ.ਡੀ. ਪੀ.ਓ ਸੁਖਵਿੰਦਰ ਸਿੰਘ, ਸਰਪੰਚ ਦਵਿੰਦਰ ਕੌਰ ਚੌਹਾਨ, ਬਿੱਟੂ ਸ਼ਰਮਾ, ਅਸ਼ੋਕ ਪਹਿਲਵਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
0 comments:
एक टिप्पणी भेजें