Contact for Advertising

Contact for Advertising

Latest News

गुरुवार, 22 जून 2023

ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਸਥਾਪਨਾ ਦਿਵਸ 25 ਜੂਨ ਨੂੰ

 ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਸਥਾਪਨਾ ਦਿਵਸ 25 ਜੂਨ ਨੂੰ 



    ਕਮਲੇਸ਼ ਗੋਇਲ ਖਨੌਰੀ 

ਸੰਗਰੂਰ, 20 ਜੂਨ - ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਆਪਣੇ ਦਸਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ 25 ਜੂਨ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਹੋਟਲ ਈਟਿੰਗ ਮਾਲ, ਬਰਨਾਲਾ ਕੈਂਚੀਆਂ, ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਉੱਘੇ ਨਾਵਲਕਾਰ ਪ੍ਰਗਟ ਸਿੰਘ ਸਤੌਜ ਕਰਨਗੇ। ਇਸ ਸਮਾਗਮ ਵਿੱਚ ਸਭਾ ਵੱਲੋਂ ਦਿੱਤਾ ਜਾਣ ਵਾਲਾ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਗਿਆਨੀ ਜੰਗੀਰ ਸਿੰਘ ਰਤਨ ਨੂੰ, ਸ੍ਰੀ ਮੇਘ ਗੋਇਲ ਯਾਦਗਾਰੀ ਗਲਪ ਪੁਰਸਕਾਰ ਬਿੰਦਰ ਸਿੰਘ ਖੁੱਡੀ ਕਲਾਂ ਨੂੰ ਅਤੇ ਕਵੀ ਗੁਰਬੀਰ ਸਿੰਘ ਬੀਰ ਵਿਰਾਸਤੀ ਪੁਰਸਕਾਰ ਧਨੌਲੇ ਵਾਲੇ ਪਾਠਕ ਭਰਾਵਾਂ ਦੇ ਕਵੀਸ਼ਰੀ ਜੱਥੇ ਨੂੰ ਦਿੱਤਾ ਜਾਵੇਗਾ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਵਿਸ਼ਾਲ ਕਵੀ ਦਰਬਾਰ ਵੀ ਹੋਵੇਗਾ।

ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਸਥਾਪਨਾ ਦਿਵਸ 25 ਜੂਨ ਨੂੰ
  • Title : ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਸਥਾਪਨਾ ਦਿਵਸ 25 ਜੂਨ ਨੂੰ
  • Posted by :
  • Date : जून 22, 2023
  • Labels :
  • Blogger Comments
  • Facebook Comments

0 comments:

एक टिप्पणी भेजें

Top