ਕੋਟ ਫਤੂਹੀ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਹੁਸ਼ਿਆਰਪੁਰ=ਦਲਜੀਤ ਅਜਨੋਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਬੋਰਡ ਦੀਆਂ ਜਮਾਤਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜੀ.ਟੀ.ਯੂ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਕੋਟ ਫਤੂਹੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸਦੀ ਪ੍ਰਧਾਨਗੀ ਪ੍ਰਿੰਸੀਪਲ ਇੰਦਰਜੀਤ ਸਿੰਘ ਬੈਂਸ ਨੇਂ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦੀ ਯੋਗ ਅਗਵਾਈ, ਵਿਦਿਆਰਥੀਆਂ ਦੀ ਲਗਨ ਅਤੇ ਮਾਤਾ-ਪਿਤਾ ਦੇ ਸਹਿਯੋਗ ਨਾਲ ਇਹਨਾਂ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜੀ.ਟੀ.ਯੂ ਬਲਾਕ ਕੋਟ ਫਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਲਈ ਜਿੱਥੇ ਵਿਦਿਆਰਥੀ ਵਧਾਈ ਦੇ ਪਾਤਰ ਹਨ ਉੱਥੇ ਇਹਨਾਂ ਵਿਦਿਆਰਥੀਆਂ ਨੂੰ ਪੜ੍ਹਾੳਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਵੀ ਇਹ ਅਧਿਆਪਕ ਪੂਰੀ ਲਗਨ ਅਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜਾਉਂਦੇ ਹਨ। ਸਰਪੰਚ ਮਮਤਾ ਰਾਣੀ, ਬੀ.ਐਨ.ਓ ਪਵਨ ਕੁਮਾਰ, ਹਰਭਜਨ ਸਿੰਘ, ਹਰਵਿੰਦਰ ਸਿੰਘ ਖਾਲਸਾ ਅਤੇ ਸੀ.ਐਚ.ਟੀ ਹਰਬੰਸ ਲਾਲ ਵਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।ਇਸ ਮੌਕੇ ਪੰਜਵੀਂ ਜਮਾਤ ਦੇ 50 , ਅੱਠਵੀਂ ਜਮਾਤ ਦੇ 30 , ਦਸਵੀਂ ਜਮਾਤ ਦੇ 20 ਅਤੇ ਬਾਰਵੀਂ ਜਮਾਤ ਦੇ 10 ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਯਾਦਗਾਰੀ ਚਿੰਨ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ, ਹਰਮਨੋਜ ਕੁਮਾਰ, ਦਰਸ਼ਨ ਕੌਰ, ਅਜੇ ਕੁਮਾਰ, ਸਗਲੀ ਰਾਮ, ਬਲਵੀਰ ਸਿੰਘ, ਪ੍ਰਿੰਸੀਪਲ ਸੁਖਇੰਦਰ ਸਿੰਘ, ਸਗਲੀ ਰਾਮ, ਸੁਰਜੀਤ ਮਹਿਮੀ, ਰਜਿੰਦਰ ਕੁਮਾਰ, ਜਤਿੰਦਰ ਸਿੰਘ, ਅਬਿਨਾਸ਼ ਕੌਰ, ਮੁਨੀਸ਼ ਕੁਮਾਰ, ਸੋਹਣ ਸਿੰਘ, ਜਸਵੰਤ ਰਾਏ, ਸ਼ਿੰਗਾਰਾ ਸਿੰਘ, ਬਲਜੀਤ ਸਿੰਘ,ਸਰਬਜੀਤ ਸਿੰਘ, ਜਸਵਿੰਦਰ ਸਿੰਘ, ਬਖਤਾਵਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ, ਬੱਚਿਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ
0 comments:
एक टिप्पणी भेजें