Contact for Advertising

Contact for Advertising

Latest News

शनिवार, 10 जून 2023

ਸ਼ਹਿਰ ਵਾਸੀ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਰਵੇ ਟੀਮਾਂ ਨਾਲ ਸਹਿਯੋਗ ਕਰਨ ਤਾਂ ਜੋ ਇਹਨਾਂ ਬਿਮਾਰੀਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ =ਡਾਕਟਰ ਜਗਦੀਪ ਸਿੰਘ

 ਸ਼ਹਿਰ ਵਾਸੀ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਰਵੇ ਟੀਮਾਂ ਨਾਲ ਸਹਿਯੋਗ ਕਰਨ ਤਾਂ ਜੋ ਇਹਨਾਂ ਬਿਮਾਰੀਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ =ਡਾਕਟਰ ਜਗਦੀਪ ਸਿੰਘ


ਹੁਸ਼ਿਆਰਪੁਰ = ਦਲਜੀਤ ਅਜਨੋਹਾ

 ਜਿਲ੍ਹਾ ਸਿਹਤ ਮੁਖੀ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ ਜਿਸ ਦੇ ਮੱਦੇ ਨਜ਼ਰ ਸਿਹਤ ਵਿਭਾਗ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਾਗਰੂਕਤਾ ਅਤੇ ਸਰਵੇ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਵੱਲੋਂ ਜਿਲ੍ਹਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਵਿਚ ਘਰ ਘਰ ਵਿਜ਼ਿਟ ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾ ਸਕੇ। ਡਾ ਜਗਦੀਪ ਸਿੰਘ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ 403ਘਰਾਂ  ਵਿੱਚ ਦਸਤਕ ਦੇਕੇ ਕੰਨਟੇਨਰ ਚੈਕ ਕੀਤੇ ਗਏ ਅਤੇ ਇਨਾਂ ਵਿੱਚੋ 30 ਕੰਨਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ। ਇਸ ਮੌਕੇ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਮਲੇਰੀਆਂ ਤੇ ਡੇਂਗੂ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕਦੇਂ ਹਾਂ । ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਰਵੇ ਟੀਮਾਂ ਨਾਲ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਇਹਨਾਂ ਬਿਮਾਰੀਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ ।

ਸ਼ਹਿਰ ਵਾਸੀ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਰਵੇ ਟੀਮਾਂ ਨਾਲ ਸਹਿਯੋਗ ਕਰਨ ਤਾਂ ਜੋ ਇਹਨਾਂ ਬਿਮਾਰੀਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ =ਡਾਕਟਰ ਜਗਦੀਪ ਸਿੰਘ
  • Title : ਸ਼ਹਿਰ ਵਾਸੀ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਰਵੇ ਟੀਮਾਂ ਨਾਲ ਸਹਿਯੋਗ ਕਰਨ ਤਾਂ ਜੋ ਇਹਨਾਂ ਬਿਮਾਰੀਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ =ਡਾਕਟਰ ਜਗਦੀਪ ਸਿੰਘ
  • Posted by :
  • Date : जून 10, 2023
  • Labels :
  • Blogger Comments
  • Facebook Comments

0 comments:

एक टिप्पणी भेजें

Top