* ਸਿਹਤ ਬਲਾਕ ਮੂਨਕ ਵਿੱਚ ਮਨਾਇਆ ਗਿਆ ਵਿਸ਼ਵ ਵਾਤਾਵਰਣ ਜਾਗਰੂਕਤਾ ਦਿਵਸ
** ਬੇਲੋੜੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਸਮੇਂ ਦੀ ਜਰੂਰਤ
ਕਮਲੇਸ਼ ਗੋਇਲ ਖਨੌਰੀ
ਖਨੌਰੀ , 05 ਜੂਨ - ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸੈਨੀ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਯੋਗ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਸ਼ਵ ਵਾਤਾਵਰਣ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਈ.ਸੀ. ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਪਲਾਸਟਿਕ ਪ੍ਰਦੂਸ਼ਣ ਦੇ ਕਾਰਨਾਂ ਨੂੰ ਹੱਲ ਕਰਨ ਲਈ ਸਿਸਟਮ ਵਿੱਚ ਤਬਦੀਲੀ ਦੀ ਲੋੜ ਹੈ। ਇਹ ਤਬਦੀਲੀ ਮਨੁੱਖੀ ਸਿਹਤ, ਵਾਤਾਵਰਣ ਅਤੇ ਜਲਵਾਯੂ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕਰ ਸਕਦੀ ਹੈ। ਬੇਲੋੜੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਸਮੇਂ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਕਾਰਨ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਹੁੰਦੀ ਜਾ ਰਹੀ ਹੈ। ਇਹ ਸਥਿਤੀ ਨਾ ਸਿਰਫ਼ ਸ਼ਹਿਰਾਂ ਦੀ ਹੈ ਬਲਕਿ ਪਿੰਡਾਂ ਦਾ ਵੀ ਇਹੋ ਹਾਲ ਹੈ। ਦਿਨੋਂ-ਦਿਨ ਤੇਜ਼ੀ ਨਾਲ ਵਧਦਾ ਤਾਪਮਾਨ ਅਤੇ ਪ੍ਰਦੂਸ਼ਣ ਮਨੁੱਖਤਾ ਦੇ ਨਾਲ-ਨਾਲ ਧਰਤੀ ਉੱਤੇ ਹਰ ਕਿਸੇ ਦੇ ਜੀਵਨ ਲਈ ਇਕ ਵੱਡਾ ਖ਼ਤਰਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਤੀਜੇ ਵਜੋਂ ਬਹੁਤ ਸਾਰੇ ਜੀਵ-ਜੰਤੂ, ਵਨਸਪਤੀ (ਜੜ੍ਹੀ ਬੂਟੀ) ਆਦਿ ਅਲੋਪ ਹੋ ਰਹੇ ਹਨ। ਇਸ ਤਰ੍ਹਾਂ ਹੀ ਸਾਹ ਨਾਲ ਜੁੜੀਆਂ ਕਈ ਗੰਭੀਰ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਇਹ ਸਭ ਸਿਰਫ਼ ਵਾਤਾਵਰਣ ਵਿਚ ਤਬਦੀਲੀ ਅਤੇ ਇਸ ਨੂੰ ਹੋਣ ਵਾਲੇ ਨੁਕਸਾਨ ਦਾ ਹੀ ਸਿੱਟਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਵਿੱਚ ਸਮੂਹਿਕ ਜਿੰਮੇਵਾਰੀ ਨਿਭਾਉਣੀ ਚਾਹੀਂਦੀ ਹੈ।
0 comments:
एक टिप्पणी भेजें