ਖਨੌਰੀ ਵਿਖੇ ਟਰੱਕ ਯੂਨੀਅਨ ਨੇ ਲਗਾਇਆ ਖੂਨਦਾਨ ਕੈਂਪ
ਕਮਲੇਸ਼ ਗੋਇਲ ਖਨੌਰੀ ਖਨੌਰੀ, -ਸ੍ਰੀ ਗੁਰੂ ਨਾਨਕ ਦੇਵ ਟਰੱਕ ਅਪਰੇਟਰ ਯੂਨੀਅਨ ਖਨੌਰੀ ਵਿਖੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ ਸੁਰਜੀਤ ਸ਼ਰਮਾ ਦੀ ਅਗਵਾਈ ਹੇਠ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਜਗਦੰਬੇ ਬਲੱਡ ਸੈਂਟਰ ਟੋਹਾਣਾ ਦੀ ਟੀਮ ਨੇ ਪਹੁੰਚ ਕੇ ਖੂਨ ਇਕੱਤਰ ਕੀਤਾ। ਇਸ ਕੈਂਪ ਦਾ ਉਦਘਾਟਨ ਡਾ ਯੂਨੀਅਨ ਦੇ ਪ੍ਰਧਾਨ ਸੁਰਜੀਤ ਸ਼ਰਮਾ ਵੱਲੋਂ ਕੀਤਾ ਗਿਆ। ਜਿਸ ਵਿੱਚ 20 ਯੂਨਿਟ ਇਕੱਤਰ ਕੀਤਾ ਗਿਆ। ਇਸ ਮੌਕੇ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਸ੍ਰੀ ਸ਼ਰਮਾ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਜਿਸ ਐਮਰਜੈਂਸੀ ਦੌਰਾਨ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਵਿਅਕਤੀ ਨੂੰ ਸਮੇਂ ਸਮੇਂ ਤੇ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਹੈਪੀ ਗੋਇਲ ਸੀਨੀਅਰ ਮੀਤ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਸੁਰਜਣ ਸਿੰਘ ਮੁਨਸ਼ੀ, ਮੰਗਾ ਮੁਨਸ਼ੀ, ਕਲਵੀਰ ਸਿੰਘ ਸੀ ਓ ਮੁਨਸ਼ੀ, ਬਿੱਲੂ, ਨਿਰਮਲ ਸਿੰਘ ਨਿੰਮਾ, ਗੁਰਮੀਤ ਸਿੰਘ ਮਤੌਲੀ, ਲਾਡੀ ਅਰਨੋਂ, ਰਾਜ ਮਤੌਲੀ, ਦੀਪੂ ਸਰਮਾ ਜਰਨੈਲ ਸਿੰਘ ਆਦਿ ਮੌਜੂਦ ਸਨ।
0 comments:
एक टिप्पणी भेजें