ਸਿਹਤ ਵਿਭਾਗ ਵਲੋਂ ਵਿਸ਼ਵ ਸਾਈਕਲ ਦਿਵਸ ਮੌਕੇ "ਸਾਈਕਲ ਫਾਰ ਹੈਲਥ " ਥੀਮ ਦੇ ਤਹਿਤ ਕਰਵਾਈ ਗਈ ਸਾਈਕਲ ਰੈਲੀ
ਹੁਸ਼ਿਆਰਪੁਰ = ਦਲਜੀਤ ਅਜਨੋਹਾ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ "ਸਾਈਕਲ ਫ਼ਾਰ ਹੈਲਥ" ਥੀਮ ਤਹਿਤ ਜਿਲ੍ਹਾ ਹਸਪਤਾਲ ਤੋਂ ਇਕ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਇੰਟਰਨੈਸ਼ਨਲ ਸਾਇਕਲਿਸਟ ਬਲਰਾਜ ਸਿੰਘ ਚੌਹਾਨ ਬਰਾਂਡ ਅੰਬੈਸਡਰ ਸਵੱਛ ਭਾਰਤ ਮਿਸ਼ਨ ਮਿਊਂਸੀਪਲ ਕਾਰਪੋਰੇਸ਼ਨ ਤੇ ਹੁਸ਼ਿਆਰਪੁਰ ਦੇ ਸਾਇਕਲਿਸਟਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸਾਇਕਲਿੰਗ ਪ੍ਰਤੀ ਉਤਸ਼ਾਹਿਤ ਕਰਨ ਲਈ ਕੱਢੀ ਗਈ। ਜਿਸ ਵਿਚ ਵੱਖ ਵੱਖ ਉਮਰ ਦੇ ਬੱਚੇ ਨੌਜਵਾਨ, ਬਜੁਰਗ ਤੇ ਲੜਕੇ ਲੜਕੀਆਂ ਨੇ ਭਾਗ ਲਿਆ ।
ਇਸ ਸਾਈਕਲ ਰੈਲੀ ਨੂੰ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਹਨਾਂ ਦੇ ਨਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਸੁਦੇਸ਼ ਰਾਜਨ, ਸੀਨੀਅਰ ਮੈਡੀਕਲ ਅਫਸਰ ਇੰਚ: ਸਿਵਲ ਹਸਪਤਾਲ ਡਾ ਸਵਾਤੀ, ਸੀਨੀਅਰ ਮੈਡੀਕਲ ਅਫਸਰ ਡਾ ਮਨਮੋਹਨ ਸਿੰਘ, ਡਿਪਟੀ ਮਾਸ ਮੀਡਿਆ ਅਫਸਰ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡਿਆ ਅਫਸਰ ਰਮਨਦੀਪ ਕੌਰ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਅਤੇ ਉਮੇਸ਼ ਮਲਿਕ ਹਾਜ਼ਰ ਸਨ। ਇਹ ਰੈਲੀ ਸਿਵਲ ਹਸਪਤਾਲ ਤੋਂ ਪ੍ਰਭਾਤ ਚੌਂਕ, ਗੌਰਮਿੰਟ ਕਾਲਜ ਚੌਂਕ, ਸੈਸ਼ਨ ਚੌਂਕ, ਘੰਟਾਘਰ, ਸਬਜ਼ੀ ਮੰਡੀ ਤੋਂ ਹੁੰਦੇ ਹੋਏ ਵਾਪਸ ਸਿਵਲ ਸਰਜਨ ਦਫਤਰ ਪਹੁੰਚੀ।
ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਦੁਨੀਆ ਭਰ ਵਿਚ 3 ਜੂਨ ਨੂੰ ਵਿਸ਼ਵ ਸਾਈਕਲ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਹ ਦਿਨ ਲੋਕਾਂ ਨੂੰ ਸਾਈਕਲਿੰਗ ਦੇ ਫਾਇਦਿਆਂ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਸਾਈਕਲਿੰਗ ਸਾਨੂੰ ਤੰਦਰੁਸਤ ਕਰ ਕੇ ਬਿਮਾਰੀਆਂ ਤੋਂ ਦੂਰ ਰੱਖਦੀ ਹੈ। ਦਿਨ ਵਿਚ ਘੱਟ ਤੋਂ ਘੱਟ 30 ਮਿੰਟ ਸਾਈਕਲ ਚਲਾਉਣ ਨਾਲ ਸਿਹਤ ਨੂੰ ਬਹੁਤ ਫਾਇਦੇ ਮਿਲਦੇ ਹਨ। ਇਹ ਸਾਡੇ ਦਿਲ, ਦਿਮਾਗ, ਫੇਫੜੇ, ਜੋੜਾਂ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰ ਕੇ ਸਾਨੂੰ ਮੋਟਾਪੇ ਤੋਂ ਦੂਰ ਰੱਖਦਾ ਹੈ। ਜਿਸ ਨਾਲ ਬੀਪੀ, ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਤੇ ਸਾਡਾ ਇਮਿਊਨ ਸਿਸਟਮ ਅਤੇ ਪਾਚਨ ਕਿਰਿਆ ਮਜਬੂਤ ਹੁੰਦੀ ਹੈ। ਸਾਈਕਲ ਨਾਲ ਵਾਤਾਵਰਣ ਪ੍ਰਦੂਸ਼ਤ ਨਹੀਂ ਹੁੰਦਾ ਅਤੇ ਅਸੀਂ ਚੰਗੀ ਸਾਫ ਹਵਾ ਚ ਸਾਹ ਲੈ ਸਕਦੇ ਹਾਂ। ਇਹ ਆਵਾਜਾਈ ਦਾ ਸਭ ਤੋਂ ਸਸਤਾ ਸਾਧਨ ਹੈ। ਰੈਲੀ ਦੀ ਸਮਾਪਤੀ ਤੇ ਸਾਰੇ ਪ੍ਰਤੀਭਾਗੀਆਂ ਨੂੰ ਰਿਫਰੈਸ਼ਮੈਂਟ ਦਿਤੀ ਗਈ ਅਤੇ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।
0 comments:
एक टिप्पणी भेजें