Contact for Advertising

Contact for Advertising

Latest News

शुक्रवार, 9 जून 2023

ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਜੀਟੀਯੂ ਬਲਾਕ ਕੋਟ ਫਤੂਹੀ ਦੀ ਹੋਈ ਅਹਿਮ ਮੀਟਿੰਗ

 ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਜੀਟੀਯੂ ਬਲਾਕ ਕੋਟ ਫਤੂਹੀ  ਦੀ ਹੋਈ ਅਹਿਮ ਮੀਟਿੰਗ

 ਹੁਸ਼ਿਆਰਪੁਰ=ਦਲਜੀਤ ਅਜਨੋਹਾ


ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਗੌਰਮਿੰਟ ਟੀਚਰ ਯੂਨੀਅਨ ਬਲਾਕ ਕੋਟ ਫਤੂਹੀ  ਦੀ ਹੋਈ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੁਰਾਣੀ ਪੈਂਨਸ਼ਨ ਬਹਾਲੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਆਗੂਆਂ ਵਲੋਂ ਕਿਹਾ ਗਿਆ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਲਈ ਆਪਣੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਗਰੰਟੀ ਸ਼ਾਮਲ ਕਰਕੇ ਆਪਣਾ ਮੁਲਾਜ਼ਮ ਹਿਤੈਸ਼ੀ ਹੋਣ ਦਾ ਦਿਖਾਵਾ ਕੀਤਾ। ਪ੍ਰੰਤੂ ਲਗਭਗ ਨੌਂ ਮਹੀਨੇ ਬੀਤਣ ਦੇ ਬਾਵਜੂਦ ਵੀ ਅਧੂਰੇ ਪੁਰਾਣੀ ਪੈਂਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਨੂੰ ਅਮਲੀ ਜਾਮਾ ਸਰਕਾਰ ਵਲੋਂ ਨਹੀਂ ਪਹਿਨਾਇਆ ਗਿਆ।  ਉਲਟਾ ਮੁਲਾਜ਼ਮਾਂ ਨੂੰ ਲਾਰੇ ਲੱਪੇ ਲਗਾ ਕੇ ਡੰਗ ਟਪਾ ਰਹੀ ਹੈ। ਕਦੇ ਸਰਕਾਰ ਵਲੋਂ ਸਮਾ ਮੰਗਿਆ ਜਾ ਰਿਹਾ ਹੈ, ਕਦੇ ਕਮੇਟੀਆਂ-ਸਬ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਹੁਣ ਜਿਨਾਂ ਸੂਬਿਆਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰ ਦਿੱਤਾ ਹੈ,  ਉਹਨਾਂ ਸੂਬਿਆਂ ਦਾ ਦੌਰਾ ਕਰਕੇ ਮੁਲਾਜ਼ਮਾਂ ਦੀ ਇਸ ਮੰਗ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾਈ ਹੋਈ ਹੈ , ਜਿਸਨੂੰ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਸਗਲੀ ਰਾਮ ਅਤੇ ਰਜਿੰਦਰ ਕੁਮਾਰ ਵਲੋਂ ਕਿਹਾ ਗਿਆ ਕਿ ਜੇਕਰ ਸਰਕਾਰ ਜਲਦੀ ਪੁਰਾਣੀ ਪੈਂਨਸ਼ਨ ਬਹਾਲ ਨਹੀਂ ਕਰਦੀ ਤਾਂ ਮੁਲਾਜ਼ਮ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੀਟਿੰਗ ਵਿੱਚ ਮਹਿੰਦਰ ਪਾਲ,  ਬਖਤਾਵਰ ਸਿੰਘ, ਸੰਦੀਪ ਕੁਮਾਰ, ਪ੍ਰਿਤਪਾਲ ਸਿੰਘ,  ਅਸ਼ੋਕ ਕੁਮਾਰ, ਸੰਜੀਵ ਕੁਮਾਰ ਅਤੇ ਕਈ ਹੋਰ ਐਨ.ਪੀ.ਐਸ ਤੋਂ ਪੀੜਤ ਮੁਲਾਜ਼ਮ ਹਾਜਿਰ ਸਨ।

ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਜੀਟੀਯੂ ਬਲਾਕ ਕੋਟ ਫਤੂਹੀ  ਦੀ ਹੋਈ ਅਹਿਮ ਮੀਟਿੰਗ
  • Title : ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਜੀਟੀਯੂ ਬਲਾਕ ਕੋਟ ਫਤੂਹੀ ਦੀ ਹੋਈ ਅਹਿਮ ਮੀਟਿੰਗ
  • Posted by :
  • Date : जून 09, 2023
  • Labels :
  • Blogger Comments
  • Facebook Comments

0 comments:

एक टिप्पणी भेजें

Top