ਰਾਹੁਲ ਚਾਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਦਾ ਚਾਰਜ ਸੰਭਾਲਿਆ
-ਕਿਹਾ, ਹੁਸ਼ਿਆਰਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ
ਹੁਸ਼ਿਆਰਪੁਰ= ਦਲਜੀਤ ਅਜਨੋਹਾ
ਸੀਨੀਅਰ ਪੀ.ਸੀ.ਐਸ ਅਫ਼ਸਰ ਰਾਹੁਲ ਚਾਬਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲ ਲਿਆ। ਉਹ ਲੁਧਿਆਣਾ ਤੋਂ ਬਦਲ ਕੇ ਇਥੇ ਆਏ ਹਨ, ਜਿਥੇ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਸਮੇਤ ਵੱਖ-ਵੱਖ ਜ਼ਿਲਿ੍ਹਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਹੁਦਿਆਂ ’ਤੇ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਚੁੱਕੇ ਹਨ। ਆਪਣੀ ਚੁਸਤ-ਦਰੁਸਤ ਕਾਰਜ ਸ਼ੈਲੀ ਕਾਰਨ ਵਧੀਆ ਅਫ਼ਸਰਾਂ ਵਿੱਚ ਗਿਣੇ ਜਾਂਦੇ 2004 ਬੈਚ ਦੇ ਪੀ.ਸੀ.ਐਸ ਅਫ਼ਸਰ ਰਾਹੁਲ ਚਾਬਾ ਦਾ ਬਿਹਤਰੀਨ ਸੇਵਾਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਜਾ ਚੁੱਕਾ ਹੈ। ਅਹੁਦੇ ਦਾ ਚਾਰਜ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕਰਨਗੇ ਅਤੇ ਲੋਕ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਉਹ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।
0 comments:
एक टिप्पणी भेजें