ਬਦਮਾਸ਼ਾਂ ਕਾਰ ਮਾਲਕ ਨੂੰ ਮਾਰੀ ਗੋਲੀ, ਜ਼ਖ਼ਮੀ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚੇ ਵਿਧਾਇਕ ਗੋਇਲ, ਕਿਹਾ ਬਦਮਾਸ਼ਾਂ ਨੂੰ ਸਿਰ ਨਹੀਂ ਚੁੱਕਣ ਦੇਵਾਂਗੇ
ਕਮਲੇਸ਼ ਗੋਇਲ ਖਨੌਰੀ
ਲਹਿਰਾਗਾਗਾ , ਖਨੌਰੀ 12 ਜੂਨ -- ਬੀਤੇ ਦਿਨੀਂ ਹਲਕਾ ਲਹਿਰਾ ਦੀ ਮੰਡੀ ਖਨੌਰੀ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਖੋਹਣ ਦੀ ਨੀਅਤ ਨਾਲ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜ਼ਖਮੀ ਹਾਲਤ ਵਿਚ ਕਾਰ ਮਾਲਕ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਨੌਰੀ ਦੇ ਇੰਚਾਰਜ ਨੇ ਦੱਸਿਆ ਕਿ ਹਿਮਾਂਸ਼ੂ ਸਿੰਗਲਾ ਪੁੱਤਰ ਪਰਸ਼ ਰਾਮ ਸਿੰਗਲਾ ਵਾਸੀ ਵਾਰਡ ਨੰਬਰ 5 ਖਨੌਰੀ ਮੇਨ ਸੜਕ ਤੇ ਆਪਣੀ ਕਾਰ ਖੜ੍ਹੀ ਕਰਕੇ ਆਪਣੇ ਘਰ ਚਲਾ ਗਿਆ, ਰਾਤ ਕਰੀਬ 8 ਵਜੇ ਜਦੋਂ ਉਹ ਕਾਰ ਵਿੱਚੋਂ ਸਮਾਨ ਕੱਢ ਕੇ ਵਾਪਸ ਘਰ ਮੁੜਨ ਲੱਗਾ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਕੋਲੋਂ ਗੱਡੀ ਦੀ ਚਾਬੀ ਖੋਹਣ ਦੀ ਕੋਸ਼ਿਸ਼ ਕੀਤੀ ,ਪਰ ਉਸ ਨੇ ਚਾਬੀ ਨਹੀਂ ਦਿੱਤੀ, ਜਿਸਦੇ ਚਲਦੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੇ ਹਿਮਾਂਸ਼ੂ ਸਿੰਗਲਾ ਤੇ ਗੋਲੀ ਚਲਾ ਦਿੱਤੀ ਜੋ ਕਿ ਉਸ ਦੀ ਲੱਤ ਵਿੱਚ ਗੋਡੇ ਤੋਂ ਥੱਲੇ ਲੱਗੀ, ਗੋਲੀ ਦੀ ਆਵਾਜ਼ ਸੁਣ ਕੇ ਲੋਕਾਂ ਦਾ ਇਕੱਠ ਹੁੰਦਾ ਦੇਖ ਦੋਨੋਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਫਰਾਰ ਹੋ ਗਏ ਪੁਲਿਸ ਨੇ ਮੁੱਦਈ ਹਿਮਾਸੂ ਸਿੰਗਲਾ ਦੇ ਬਿਆਨਾਂ ਤੇ ਦੋ ਨਾਮਾਲੂਮ ਮੋਟਰਸਾਈਕਲ ਸਵਾਰ ਨੌਜਵਾਨ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ, ਅਤੇ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੂਜੇ ਪਾਸੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਕੋਲੋਂ ਹਸਪਤਾਲ ਵਿਚ ਜੇਰੇ ਇਲਾਜ ਹਿਮਾਂਸ਼ੂ ਸਿੰਗਲਾ ਬਾਰੇ ਜਾਣਕਾਰੀ ਹਾਸਲ ਕਰਦਿਆ ਹਾਲ-ਚਾਲ ਜਾਣਿਆ ਅਤੇ ਉਸਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਵਿਧਾਇਕ ਗੋਇਲ ਨੇ ਹਿਮਾਂਸ਼ੂ ਸਿੰਗਲਾ ਦੇ ਪਰਿਵਾਰ ਦੇ ਨਾਲ ਨਾਲ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ, ਹਲਕੇ ਅੰਦਰ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ, ਪੁਲਿਸ ਨੂੰ ਸਖ਼ਤ ਨਿਰਦੇਸ਼ ਦੇਸ਼ ਦਿੱਤੇ ਗਏ ਹਨ ਕਿ ਦੋਸ਼ੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਦੋਸ਼ੀਆਂ ਨੂੰ ਫੜਨ ਲਈ ਪੁਲਸ ਵੱਲੋਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਦੋਸ਼ੀ
ਜਲਦੀ ਸਲਾਖ਼ਾਂ ਪਿੱਛੇ ਹੋਣਗੇ। ਇਸ ਮੌਕੇ ਓ ਐਸ ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਡੀ ਐਸ ਪੀ ਮਨੋਜ ਗੋਰਸੀ, ਐਸ ਐਚ ਓ ਸੋਰਵ ਅਗਰਵਾਲ, ਨਗਰ ਪੰਚਾਇਤ ਦੇ ਸਾਬਕਾ ਵਾਈਸ ਪ੍ਰਧਾਨ ਤਰਸੇਮ ਚੰਦ ਸਿੰਗਲਾ, ਸਾਬਕਾ ਪ੍ਰਧਾਨ ਗਿਰਧਾਰੀ ਲਾਲ, ਸੁਰਿੰਦਰ ਸਿੰਘ ਕਰੌਦਾ, ਸੁਰਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ,ਜੋਰਾ ਸਿੰਘ ਸਾਬਕਾ ਪ੍ਰਧਾਨ, ਵਿਸ਼ਾਲ ਕਾਸਲ, ਅਨੀਲ ਕੁਮਾਰ ਤੋੰ ਇਲਾਵਾ ਹੋਰ ਵੀ ਹਾਜਰ ਸਨ!
0 comments:
एक टिप्पणी भेजें