ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਨੇ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਮਨਾਇਆ ਆਪਣਾ ਜਨਮ ਦਿਨ
ਹੁਸ਼ਿਆਰਪੁਰ = ਦਲਜੀਤ ਅਜਨੋਹਾ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਅੱਜ ਆਪਣਾ ਜਨਮ ਦਿਨ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਉਹਨਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਜਿਲ੍ਹਾ ਸਿਹਤ ਅਫਸਰ ਡਾ. ਲਖਵੀਰ ਸਿੰਘ ,ਸੀਨੀਅਰ ਮੈਡੀਕਲ ਅਫਸਰ ਇੰਚ: ਸਿਵਲ ਹਸਪਤਾਲ ਹੁਸ਼ਿਆਰਪੁਰ ਡਾ.ਸਵਾਤੀ, ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ, ਡੀ ਐਮ ਸੀ ਡਾ.ਹਰਬੰਸ ਕੌਰ ,ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ, ਡੀ.ਪੀ.ਐਮ ਮੁਹੰਮਦ ਆਸਿਫ਼ ਅਤੇ ਜਿਲ੍ਹਾ ਬੀ.ਸੀ.ਸੀ ਅਮਨਦੀਪ ਸਿੰਘ ਸਨ ।
ਵਾਤਾਵਰਣ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਲੋਕਾਂ ਨੂੰ ਵਾਤਾਵਰਨ ਨਾਲ ਜੁੜੇ ਮਸਲਿਆਂ ਬਾਰੇ ਸੁਚੇਤ ਹੋਣਾ ਚਾਹੀਦਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਇੱਕ ਵੱਡਾ ਖਤਰਾ ਬਣਨ ਜਾ ਰਹੇ ਹਨ। ਉਹਨਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਸਾਨੂੰ ਨਿਜੀ ਪੱਧਰ ਤੇ ਛੋਟੀਆਂ ਛੋਟੀਆਂ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਸਾਨੂੰ ਆਪਣੇ ਤੇ ਆਪਣੇ ਬੱਚਿਆਂ ਦੇ ਜਨਮ ਦਿਨ, ਸਾਲਗਿਰਹ ਜਾਂ ਕਿਸੇ ਵੀ ਖੁਸ਼ੀ ਦੇ ਮੌਕੇ ਪੌਦੇ ਲਗਾਉਣੇ ਚਾਹੀਦੇ ਹਨ ਤੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਆਉਣ ਵਾਲੀ ਪੀੜ੍ਹੀ ਨੂੰ ਵੱਡੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਸਮੇਂ ਸਿਰ ਸਖ਼ਤ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ। ਇਸ ਦੇ ਲਈ ਪਹਿਲਾ ਕਦਮ ਇਹ ਹੋਣਾ ਚਾਹੀਦਾ ਹੈ ਕਿ ਹਰ ਵਿਅਕਤੀ ਵਾਤਾਵਰਣ ਦੀ ਸੰਭਾਲ ਕਰਨਾ ਆਪਣਾ ਫਰਜ਼ ਸਮਝੇ। ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਤਾਂ ਜੋ ਆਕਸੀਜਨ ਅਤੇ ਸ਼ੁੱਧ ਹਵਾ ਦੀ ਸਹੀ ਮਾਤਰਾ ਪ੍ਰਾਪਤ ਕੀਤੀ ਜਾ ਸਕੇ। ਅਜਿਹੇ 'ਚ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਵਾਤਾਵਰਣ ਨੂੰ ਧਿਆਨ 'ਚ ਰੱਖਦੇ ਹੋਏ ਲਗਾਤਾਰ ਕੰਮ ਕਰੀਏ ਅਤੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੀ ਜਾਗਰੂਕ ਕਰੀਏ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਵਾਤਾਵਰਨ ਸੁਰੱਖਿਆ ਦੀ ਮਹੱਤਤਾ ਬਾਰੇ ਦੱਸੀਏ । ਇਸ ਮੌਕੇ ਅਭੇ ਮੋਹਨ, ਕੇਵਲ ਕੁਮਾਰ ,ਆਸ਼ਾ ਕੁਮਾਰੀ , ਦਵਿੰਦਰ ਭੱਟੀ , ਭੁਪਿੰਦਰ ਸਿੰਘ ਅਤੇ ਨਰਸਿੰਗ ਸਟਾਫ ਹਾਜ਼ਰ ਸੀ ।
0 comments:
एक टिप्पणी भेजें