Contact for Advertising

Contact for Advertising

Latest News

शुक्रवार, 9 जून 2023

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ

 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ



ਹੁਸਿ਼ਆਰਪੁਰ=ਦਲਜੀਤ ਅਜਨੋਹਾ

ਆਦਿ ਧਰਮ ਗੁਰੂ" ਸੰਤ ਸਰਵਣ ਦਾਸ ਲੁਧਿਆਣਾ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ,ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਨੇ  ਕਿਹਾ ਕਿ ਅਨੁਸੂਚਿਤ ਜਾਤੀ ਦੇ ਜਾਅਲੀ  ਸਰਟੀਫਿਕੇਟ ਮਾਮਲਾ ਬਹੁਤ ਹੀ ਗੰਭੀਰ ਮਾਮਲਾ ਹੈ ਜਿਸ ਨਾਲ ਪੰਜਾਬ ਹੀ ਨਹੀਂ ਦੇਸ਼ਾਂ, ਵਿਦੇਸ਼ਾਂ ਵਿਚ ਰਹਿ ਰਹੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੱਡਾ ਧੋਖਾ ਹੋਇਆ ਹੈ। ਉੱਚ ਜਾਤੀ ਧਨਾਢ ਲੋਕਾਂ ਵਲੋਂ ਜਾਅਲੀ ਜਾਤੀ ਸਰਟੀਫਿਕੇਟ ਬਣਾਕੇ ਅਨੁਸੂਚਿਤ ਜਾਤੀ ਗਰੀਬ ਲੋਕਾਂ ਦੇ ਸੰਵਿਧਾਨਕ ਹੱਕਾਂ ਤੇ ਡਾਕਾ ਮਾਰਿਆ ਹੈ,ਜਿਸ ਨਾਲ ਸਮਾਜ ਦੇ ਲੱਖਾਂ ਲੋਕ ਨੌਕਰੀਆਂ, ਰੁਜ਼ਗਾਰ ਤੋਂ ਵਾਂਝੇ ਰਹਿ ਗਏ ਹਨ,ਇਸੇ ਕਰਕੇ ਆਦਿ ਵਾਸੀ ਸਮਾਜ ਵਿਚ ਗਰੀਬੀ ,ਬੇਰੁਜਗਾਰੀ ਵਿਚ ਅਥਾਹ ਵਾਧਾ ਹੋਇਆ ਹੈ। ਉਨਾਂ ਕਿਹਾ ਇਸ ਮਾਮਲੇ ਦੀ ਸੀ.ਬੀ.ਆਈ.ਜਾਂਚ ਹੋਣੀ ਚਾਹੀਦੀ ਹੈ। ਉਨਾਂ ਕਿਹਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਕੇ ਸੇਵਾ ਮੁਕਤ ਹੋਏ ਜਾਂ ਵੱਡੀਆਂ ਪੋਸਟਾਂ ਉਤੇ ਅੱਜ ਵੀ ਕੰਮ ਕਰ ਰਹੇ ਲੋਕਾਂ ਖਿਲਾਫ ਤੁਰੰਤ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨਾਂ ਕਿਹਾ ਆਦਿ ਧਰਮ ਸੰਤ ਸਮਾਜ, ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਅਤੇ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆਂ ਵਿਰੁੱਧ ਸੰਘਰਸ਼ ਕਰਨ ਵਾਲੀਆਂ  ਜਥੇਬੰਦੀਆਂ ਨੂੰ ਪੂਰਾ ਸਮ੍ਰਥਨ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਜਾਅਲੀ ਸਰਟੀਫਿਕੇਟਾਂ ਤੇ ਨੌਕਰੀਆਂ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰੇ।ਇਸ ਸਬੰਧੀ ਉਨ੍ਹਾਂ ਕਿਹਾ ਕਿ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਤੋਂ ਨੌਕਰੀ ਦੌਰਾਨ ਪ੍ਰਾਪਤ ਕੀਤੀ ਸਾਰੀ ਤਨਖਾਹ ਅਤੇ ਬਣਾਈਆਂ ਜਾਇਦਾਦਾਂ ਵੀ ਕੁਰਕ ਕੀਤੀਆਂ ਜਾਣ ਅਤੇ  ਐਸ.ਸੀ ਸਰਟੀਫਿਕੇਟ ਤਸਦੀਕ ਕਰਨ ਵਾਲੇ ਸਰਪੰਚਾਂ, ਲੰਬੜਦਾਰਾਂ ਤੇ ਹੋਰ ਲੋਕਾਂ ਖਿਲਾਫ ਬਣਦੀ ਕਾਰਵਾਈ ਕਰਕੇ ਜੇਲਾਂ ਵਿਚ ਡੱਕਿਆ ਜਾਵੇ।

 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ
  • Title : ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ
  • Posted by :
  • Date : जून 09, 2023
  • Labels :
  • Blogger Comments
  • Facebook Comments

0 comments:

एक टिप्पणी भेजें

Top