Contact for Advertising

Contact for Advertising

Latest News

मंगलवार, 27 जून 2023

ਮਨੀਸ਼ ਤਿਵਾੜੀ ਨੇ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਨਵੇਂ ਬਣ ਰਹੇ ਕਮਰੇ ਦਾ ਨੀਂਹ ਪੱਥਰ ਰੱਖਿਆ

 ਮਨੀਸ਼ ਤਿਵਾੜੀ ਨੇ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਨਵੇਂ ਬਣ ਰਹੇ ਕਮਰੇ ਦਾ ਨੀਂਹ ਪੱਥਰ ਰੱਖਿਆ

 

  ਹੁਸ਼ਿਆਰਪੁਰ=ਦਲਜੀਤ ਅਜਨੋਹਾ

ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੱਜ ਕਰਵਾਏ ਸਮਾਰੋਹ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮੁਨੀਸ਼ ਤਿਵਾੜੀ ਨੇ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਦਿੱਤੇ ਪੰਜ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਨਵੇਂ ਕਮਰੇ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ ਅਤੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ ਦੀ ਅਗਵਾਈ ਹੇਠ ਕਾਲਜ ਦੀ ਪ੍ਰਬੰਧਕੀ ਕਮੇਟੀ ਨੇ ਸ਼੍ਰੀ ਤਿਵਾੜੀ ਦਾ ਕਾਲਜ ਪੁੱਜਣ 'ਤੇ ਸਵਾਗਤ ਕੀਤਾ। ਇਸ ਮੌਕੇ ਐਮ ਪੀ ਮੁਨੀਸ਼ ਤਿਵਾੜੀ ਨੇ ਕਿਹਾ ਕਿ ਖਾਲਸਾ ਕਾਲਜ ਮਾਹਿਲਪੁਰ ਦਾ ਨਾਮ ਉਤਰੀ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਸ਼ੁਮਾਰ ਹੈ ਅਤੇ ਇੱਥੋਂ ਪੜੇ ਵਿਦਿਆਰਥੀਆਂ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨਾਂ ਕਿਹਾ ਕਿ ਆਪਣੇ ਰਾਜਸੀ ਜੀਵਨ ਵਿਚ ਉਹ ਇਸ ਕਾਲਜ ਵਿਚ ਕਈ ਵਾਰ ਆ ਚੁੱਕੇ ਹਨ ਅਤੇ ਇੱਥੇ ਆਉਣਾ ਹਮੇਸ਼ਾਂ ਯਾਦਗਾਰੀ ਹੁੰਦਾ ਹੈ| ਉਨ੍ਹਾਂ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਸੰਸਥਾ ਨੂੰ ਸੁਚਾਰੂ ਅਗਵਾਈ ਦੇਣ ਦੀ ਪ੍ਰਸ਼ੰਸਾ ਕੀਤੀ । ਇਸ ਮੌਕੇ ਉਨਾਂ ਕਾਲਜ ਦੇ ਹੋਰ ਵਿਕਾਸ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਬੈਂਸ, ਵੀਰਇੰਦਰ ਸ਼ਰਮਾ, ਸੁਰਿੰਦਰ ਸ਼ਰਮਾ, ਗੁਰਮੇਲ ਸਿੰਘ ਗਿੱਲ, ਸੁਰਿੰਦਰ ਪਾਲ,ਜੈਲਦਾਰ ਗੁਰਿੰਦਰ ਸਿੰਘ ਬੈਂਸ,ਉੱਪ ਪ੍ਰਿੰਸੀਪਲ ਅਰਾਧਨਾ ਦੁੱਗਲ, ਸਰਪੰਚ ਗੁਰਦਿਆਲ ਸਿੰਘ, ਸਤਵੀਰ ਸਿੰਘ ਪੱਲੀ ਝਿੱਕੀ ਆਦਿ ਸਮੇਤ ਕਾਲਜ ਸਟਾਫ਼ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ

 ਮਨੀਸ਼ ਤਿਵਾੜੀ ਨੇ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਨਵੇਂ ਬਣ ਰਹੇ ਕਮਰੇ ਦਾ ਨੀਂਹ ਪੱਥਰ ਰੱਖਿਆ
  • Title : ਮਨੀਸ਼ ਤਿਵਾੜੀ ਨੇ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਨਵੇਂ ਬਣ ਰਹੇ ਕਮਰੇ ਦਾ ਨੀਂਹ ਪੱਥਰ ਰੱਖਿਆ
  • Posted by :
  • Date : जून 27, 2023
  • Labels :
  • Blogger Comments
  • Facebook Comments

0 comments:

एक टिप्पणी भेजें

Top