ਵਾਤਾਵਰਨ ਬਚਾਉਣ ਲਈ ਹਰ ਵਿਅਕਤੀ ਨੂੰ ਉਪਰਾਲੇ ਕਰਨੇ ਚਾਹੀਦੇ ਹਨ - ਪ੍ਰਿਸੀਪਲ ਰਚਨਾ ਕੌਰ।
ਹੁਸ਼ਿਆਰਪੁਰ=ਦਲਜੀਤ ਅਜਨੋਹਾ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਰਚਨਾ ਕੌਰ ਨੇ ਕੀਤੀ । ਇਸ ਮੌਕੇ ਤੇ ਬੋਲਦਿਆਂ ਉਹਨਾਂ ਕਿਹਾ ਕਿ ਸਾਫ ਸੁਥਰਾ ਅਤੇ ਸਿਹਤਮੰਦ ਵਾਤਾਵਰਨ ਚੰਗੀ ਸਿਹਤ ਦੀ ਨਿਸ਼ਾਨੀ ਹੈ ਲਈ ਸਾਨੂੰ ਸਾਰਿਆਂ ਨੂੰ ਹੀ ਰਲ ਮਿਲਕੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਆਪਣੇ ਆਲ਼ੇ ਦੁਆਲ਼ੇ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ। ਕਾਲਜ ਦੇ ਰੈਡ ਰਿਬਨ ਕਲੱਬ ਦੇ ਵਲੰਟੀਅਰ ਵਲੋਂ ਇਸ ਮੌਕੇ ਤੇ ਪ੍ਰਣ ਕੀਤਾ ਕਿ ਉਹ ਆਪਣੇ ਆਪਣੇ ਇਲਾਕਿਆਂ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਅਤੇ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਇਸ ਮੌਕੇ ਤੇ ਸ਼੍ਰੀ ਮਤੀ ਰਚਨਾ ਕੌਰ ਨੇ ਅੰਜੀਰ ਦੇ ਫ਼ਲ ਦਾ ਦਰਖ਼ਤ ਲਗਾਕੇ ਵਾਤਾਵਰਨ ਬਚਾਉਣ ਦੀ ਮਹਿਮਾ ਨੂੰ ਅੱਗੇ ਤੋਰਿਆ। ਇਸ ਸਮਾਗਮ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।
0 comments:
एक टिप्पणी भेजें