ਬਾਲ ਮਜ਼ਦੂਰੀ ਕਰਨ ਵਾਲੇ ਬੱਚਿਆਂ ਨੂੰ ਛੁਡਾਇਆ ਜਾਵੇ: ਕੋਮਲ ਮਿੱਤਲ
-ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਨੂੰ ਦਿੱਤੀਆਂ ਹਦਾਇਤਾਂ
- ਕਿਹਾ, ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ
ਹੁਸ਼ਿਆਰਪੁਰ= ਦਲਜੀਤ ਅਜਨੋਹਾ
ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਵਿਰੋਧੀ ਛਾਪੇਮਾਰੀ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਬਾਲ ਮਜ਼ਦੂਰੀ ਕਰਨ ਵਾਲੇ ਬੱਚਿਆਂ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਅਪਰਾਧ ਹੈ, ਜਿਸ ਲਈ ਸਜ਼ਾ ਦੀ ਵਿਵਸਥਾ ਹੈ ਅਤੇ ਜੋ ਵੀ ਵਿਅਕਤੀ ਬੱਚਿਆਂ ਨੂੰ ਮਜ਼ਦੂਰੀ ਕਰਵਾਉਂਦਾ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ: ਹਰਪ੍ਰੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਬਾਲ ਮਜ਼ਦੂਰੀ ਨੂੰ ਰੋਕਣ ਲਈ ਹੌਟ ਸਪਾਟਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਸ ਦੌਰਾਨ ਬੱਚਿਆਂ ਨੂੰ ਛੁਡਵਾਇਆ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਪੁਲਿਸ ਵਿਭਾਗ ਅਤੇ ਲੇਬਰ ਵਿਭਾਗ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਚੇਅਰਪਰਸਨ ਬਾਲ ਭਲਾਈ ਕਮੇਟੀ ਹਰਜੀਤ ਕੌਰ, ਪ੍ਰੋਟੈਕਸ਼ਨ ਅਫ਼ਸਰ ਯੋਗੇਸ਼ ਕੁਮਾਰ, ਲੀਗਲ-ਕਮ- ਪ੍ਰੋਬੇਸ਼ਨ ਅਫ਼ਸਰ ਸੁਖਜਿੰਦਰ ਸਿੰਘ, ਸਿਹਤ ਵਿਭਾਗ ਤੋਂ ਡਾ: ਵਿਵੇਕ ਕੁਮਾਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਫੈਕਟਰੀਜ਼, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਅਤੇ ਲੇਬਰ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।
0 comments:
एक टिप्पणी भेजें