ਜੰਗੀਰ ਸਿੰਘ ਰਤਨ, ਬਿੰਦਰ ਸਿੰਘ ਖੁੱਡੀ ਕਲਾਂ ਅਤੇ ਪਾਠਕ ਭਰਾਵਾਂ ਦਾ ਹੋਵੇਗਾ ਸਨਮਾਨ
ਕਮਲੇਸ਼ ਗੋਇਲ ਖਨੌਰੀ
ਸੰਗਰੂਰ 11 ਜੂਨ - ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਸਿਟੀ ਪਾਰਕ ਸੰਗਰੂਰ ਵਿਖੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ ਕਾਰਜਕਾਰਨੀ ਦੀ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਗਿਆਨੀ ਜੰਗੀਰ ਸਿੰਘ ਰਤਨ ਨੂੰ, ਸ੍ਰੀ ਮੇਘ ਗੋਇਲ ਯਾਦਗਾਰੀ ਗਲਪ ਪੁਰਸਕਾਰ ਸ. ਬਿੰਦਰ ਸਿੰਘ ਖੁੱਡੀ ਕਲਾਂ ਨੂੰ ਅਤੇ ਕਵੀ ਗੁਰਬੀਰ ਸਿੰਘ ਬੀਰ ਵਿਰਾਸਤੀ ਪੁਰਸਕਾਰ ਧਨੌਲੇ ਵਾਲੇ ਪਾਠਕ ਭਰਾਵਾਂ ਦੇ ਕਵੀਸ਼ਰੀ ਜੱਥੇ ਨੂੰ ਦਿੱਤਾ ਜਾਵੇਗਾ। ਇਹ ਪੁਰਸਕਾਰ 25 ਜੂਨ ਦਿਨ ਐਤਵਾਰ ਨੂੰ ਹੋਟਲ ਈਟਿੰਗ ਮਾਲ ਸੰਗਰੂਰ ਵਿਖੇ ਹੋਣ ਵਾਲੇ ਸਭਾ ਦੇ ਦਸਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਦਿੱਤੇ ਜਾਣਗੇ। ਇਸ ਮੌਕੇ ਬਾਲ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਬਾਲ-ਕਵੀ ਪੁਰਸਕਾਰ ਸ਼ੁਰੂ ਕਰਨ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਇਕੱਤਰਤਾ ਵਿੱਚ ਡਾ. ਇਕਬਾਲ ਸਿੰਘ ਸਕਰੌਦੀ, ਦਲਬਾਰ ਸਿੰਘ ਚੱਠੇ ਸੇਖਵਾਂ, ਰਜਿੰਦਰ ਸਿੰਘ ਰਾਜਨ, ਸੁਖਵਿੰਦਰ ਸਿੰਘ ਲੋਟੇ, ਜਗਜੀਤ ਸਿੰਘ ਲੱਡਾ, ਧਰਮਵੀਰ ਸਿੰਘ, ਗੁਰਮੀਤ ਸਿੰਘ ਸੋਹੀ, ਜਸਪਾਲ ਸਿੰਘ ਸੰਧੂ, ਸੁਰਜੀਤ ਸਿੰਘ ਮੌਜੀ, ਅਮਨ ਜੱਖਲਾਂ, ਜੱਗੀ ਮਾਨ ਅਤੇ ਪਰਮਜੀਤ ਕੌਰ ਸੰਗਰੂਰ ਆਦਿ ਸਾਹਿਤਕਾਰਾਂ ਨੇ ਹਿੱਸਾ ਲਿਆ।
0 comments:
एक टिप्पणी भेजें