Contact for Advertising

Contact for Advertising

Latest News

सोमवार, 24 जुलाई 2023

ਭਗਤ ਨਾਮਦੇਵ ਜੀ ਦੀ ਬਾਣੀ ਬਾਰੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ

 ਭਗਤ ਨਾਮਦੇਵ ਜੀ ਦੀ ਬਾਣੀ ਬਾਰੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ

 ਹੁਸ਼ਿਆਰਪੁਰ=ਦਲਜੀਤ ਅਜਨੋਹਾ 

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਬੇਗਮਪੁਰਾ ਹਲੀਮੀ ਰਾਜ ਮਿਸ਼ਨ ਸੰਪੂਰਨ ਭਾਰਤ ਦੇ ਸਹਿਯੋਗ ਨਾਲ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਮਿਤੀ 30 ਸਤੰਬਰ ਨੂੰ ਭਗਤ ਨਾਮਦੇਵ ਜੀ ਦੀ ਬਾਣੀ ਸਬੰਧੀ ਕਰਵਾਏ ਜਾ ਰਹੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਸਿੱਖ ਐਜੂਕੇਸ਼ਨ ਕੌਂਸਲ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਮਾਹਿਲਪੁਰੀ ਦੀ ਪ੍ਰਧਾਨਗੀ ਹੇਠ ਹੋਈ। ਖਾਲਸਾ ਕਾਲਜ ਮਾਹਿਲਪੁਰ ਵਿੱਚ ਹੋਈ ਇਸ ਮੀਟਿੰਗ ਮੌਕੇ ਕਾਲਜ ਦੇ ਪਿ੍ਰੰ. ਡਾ ਜਸਪਾਲ ਸਿੰਘ ਸਮੇਤ ਉਕਤ ਦੋਵੇਂ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ ਅਪਿੰਦਰ ਸਿੰਘ ਮਾਹਿਲਪੁਰੀ ਨੇ ਕਿਹਾ ਕਿ ਇਸ ਸੈਮੀਨਾਰ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ ਦੇ ਮੁੱਖ ਸਰੋਕਾਰਾਂ ਬਾਰੇ ਵੱਖ ਵੱਖ ਬੁਲਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਭਾਈ ਮਨਜੀਤ ਸਿੰਘ ਡਾਨਸੀਵਾਲ ਨੇ ਸੈਮੀਨਾਰ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਮੌਕੇ ਕਮਲਦੀਪ ਸਿੰਘ ਆਨੰਦਪੁਰੀ,ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਸਟੱਡੀ ਸਰਕਲ ਯੂਨਿਟ ਦੀ ਕਾਲਜ ਇਕਾਈਦੇ ਇੰਚਾਰਜ ਪ੍ਰੋ ਅਮਨਪ੍ਰੀਤ ਸਿੰਘ,ਪ੍ਰੋ ਗੁਰਜੀਤ 

ਸਿੰਘ, ਸਰਬਜੀਤ ਸਿੰਘ, ਜੋਬਨਪ੍ਰੀਤ ਸਿੰਘ, ਪ੍ਰੇਮ ਸਿੰਘ ਸੋਤਰਾਂ,ਜੁਝਾਰ ਸਿੰਘ, ਕੁਲਵਿੰਦਰ ਸਿੰਘ,

 ਭਗਤ ਨਾਮਦੇਵ ਜੀ ਦੀ ਬਾਣੀ ਬਾਰੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ
  • Title : ਭਗਤ ਨਾਮਦੇਵ ਜੀ ਦੀ ਬਾਣੀ ਬਾਰੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ
  • Posted by :
  • Date : जुलाई 24, 2023
  • Labels :
  • Blogger Comments
  • Facebook Comments

0 comments:

एक टिप्पणी भेजें

Top