Contact for Advertising

Contact for Advertising

Latest News

मंगलवार, 4 जुलाई 2023

@ਸੁਨੀਲ ਜਾਖੜ ਦੇ ਪ੍ਰਧਾਨ ਬਣਦਿਆਂ ਹੀ ਪੰਜਾਬ ਭਾਜਪਾ ਦੇ ਵੱਡੇ ਲੀਡਰ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ

 @ਸੁਨੀਲ ਜਾਖੜ ਦੇ ਪ੍ਰਧਾਨ ਬਣਦਿਆਂ ਹੀ ਪੰਜਾਬ ਭਾਜਪਾ ਦੇ ਵੱਡੇ ਲੀਡਰ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ


ਕੇਸ਼ਵ ਵਰਦਾਨ ਪੁੰਜ/ਡਾ ਰਾਕੇਸ਼ ਪੁੰਜ 


ਚੰਡੀਗੜ੍ਹ-


ਭਾਜਪਾ ਨੇ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਹੈ। ਸੁਨੀਲ ਜਾਖੜ ਦੇ ਪ੍ਰਧਾਨ ਬਣਦਿਆਂ ਹੀ ਸੀਨੀਅਰ ਭਾਜਪਾਈ ਲੀਡਰ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।


ਸਾਬਕਾ ਵਿਧਾਇਕ ਨਾਰੰਗ ਇਸ ਸਮੇਂ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ।


2017 ਦੀਆਂ ਵਿਧਾਨ ਸਭਾ ਚੋਣਾਂ ‘ਚ ਅਰੁਣ ਨਾਰੰਗ ਨੇ ਹਰਾਇਆ ਸੀ ਸੁਨੀਲ ਜਾਖੜ


ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸੁਨੀਲ ਜਾਖੜ ਨੂੰ ਕਰੀਬ 3500 ਵੋਟਾਂ ਨਾਲ ਹਰਾ ਕੇ ਅਬੋਹਰ ਸੀਟ ਭਾਜਪਾ ਦੇ ਝੋਲੇ ‘ਚ ਪਾ ਦਿੱਤੀ ਸੀ। ਸੁਨੀਲ ਜਾਖੜ ਇਸ ਤੋਂ ਪਹਿਲਾਂ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਰਹਿ ਚੁੱਕੇ ਹਨ।


ਪਿਛਲੇ ਸਾਲ 2022 ਵਿੱਚ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਇੱਥੋਂ ਵਿਧਾਇਕ ਬਣੇ ਸਨ। ਜਦੋਂਕਿ ਭਾਜਪਾ ਤੋਂ ਉਨ੍ਹਾਂ ਦੇ ਸਾਹਮਣੇ ਖੜ੍ਹੇ ਸਾਬਕਾ ਵਿਧਾਇਕ ਨਾਰੰਗ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

 @ਸੁਨੀਲ ਜਾਖੜ ਦੇ ਪ੍ਰਧਾਨ ਬਣਦਿਆਂ ਹੀ ਪੰਜਾਬ ਭਾਜਪਾ ਦੇ ਵੱਡੇ ਲੀਡਰ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ
  • Title : @ਸੁਨੀਲ ਜਾਖੜ ਦੇ ਪ੍ਰਧਾਨ ਬਣਦਿਆਂ ਹੀ ਪੰਜਾਬ ਭਾਜਪਾ ਦੇ ਵੱਡੇ ਲੀਡਰ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ
  • Posted by :
  • Date : जुलाई 04, 2023
  • Labels :
  • Blogger Comments
  • Facebook Comments

0 comments:

एक टिप्पणी भेजें

Top